ਮੋਗਾ 'ਚ ਵਾਪਰੇ ਸੜਕ ਹਾਦਸੇ 'ਚ ਪਤੀ-ਪਤਨੀ ਦੀ ਹੋਈ ਮੌਤ
Published : Sep 13, 2025, 1:41 pm IST
Updated : Sep 13, 2025, 1:47 pm IST
SHARE ARTICLE
Husband and wife die in road accident in Moga
Husband and wife die in road accident in Moga

ਘਰ ਦਾ ਰਾਸ਼ਨ ਲੈ ਕੇ ਘਰ ਪਰਤ ਰਿਹਾ ਸੀ ਜੋੜਾ

ਮੋਗਾ : ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਜੋੜਾ ਆਪਣੇ ਘਰ ਦਾ ਰਾਸ਼ਨ ਲੈ ਕੇ ਪਰਤ ਰਿਹਾ ਸੀ ਅਤੇ ਰਸਤੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ’ਤੇ ਪਾਈਪਾਂ ਨਾਲ ਭਰੀ ਟਰਾਲੀ ਪਲਟ ਗਈ। ਜਿਸ ਤੋਂ ਬਾਅਦ ਇਸ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਗਈ। ਮ੍ਰਿਤਕ ਜੋੜਾ ਪਿੰਡ ਮਾਣੂਕੇ ਦੇ ਵਾਸੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਹਰਜੀਤ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਵਜੋਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement