War on Drugs: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ
Published : Sep 13, 2025, 8:32 pm IST
Updated : Sep 13, 2025, 8:32 pm IST
SHARE ARTICLE
War on Drugs: On the 196th day, Punjab Police raided 383 places; 99 drug smugglers arrested
War on Drugs: On the 196th day, Punjab Police raided 383 places; 99 drug smugglers arrested

ਆਪਰੇਸ਼ਨ ਦੌਰਾਨ 77 ਐਫਆਈਆਰਜ਼ ਦਰਜ, 2.5 ਕਿਲੋਗ੍ਰਾਮ ਹੈਰੋਇਨ, 1.2 ਕਿਲੋਗ੍ਰਾਮ ਅਫੀਮ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 418 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement