ਪਰਾਲੀ ਸਾੜਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਿਖਿਆ ਵਿਭਾਗ ਵਲੋਂ ਮੁਹਿੰਮ 'ਚ ਤੇਜ਼ੀ
Published : Oct 13, 2020, 12:43 am IST
Updated : Oct 13, 2020, 12:43 am IST
SHARE ARTICLE
image
image

ਪਰਾਲੀ ਸਾੜਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਿਖਿਆ ਵਿਭਾਗ ਵਲੋਂ ਮੁਹਿੰਮ 'ਚ ਤੇਜ਼ੀ

ਚੰਡੀਗੜ੍ਹ, 12 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵਲੋਂ ਪ੍ਰਦੂਸ਼ਣ ਦੇ ਮਾਰੂ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਦਿਤੇ ਗਏ ਜ਼ੋਰ ਦੇ ਮਦੇਨਜ਼ਰ ਪੰਜਾਬ ਸਕੂਲ ਸਿਖਿਆ ਵਿਭਾਗ ਨੇ ਪਰਾਲੀ ਸਾੜਨ ਨਾਲ ਚੌਗਿਰਦੇ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਪਣੀ ਮੁਹਿੰਮ ਤੇਜ ਕਰ ਦਿਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਜਨਤਾ ਦੇ ਵਡੇਰੇ ਹਿੱਤਾਂ ਦੇ ਸੰਦਰਭ ਵਿਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਅਤੇ ਇਸ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਲੋਕਾਂ ਖਾਸ ਕਰ ਕਿਸਾਨਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਿਕਾਂ ਅਤੇ ਵਿਦਿਆਰਥੀਆਂ ਵਲੋਂ ਇਹ 'ਜਾਗਰੂਕਤਾ ਮੁਹਿੰਮ' ਆਰੰਭੀ ਗਈ ਹੈ।
ਬੁਲਾਰੇ ਅਨੁਸਾਰ ਕੋਵਿਡ-19 ਕਾਰਨ ਸਕੂਲ ਬੰਦ ਹੋਣ ਦੇ ਬਾਵਜੂਦ ਇਹ ਮੁਹਿੰਮ ਪ੍ਰਭਾਵੀ ਤਰੀਕੇ ਨਾਲ ਚੱਲ ਰਹੀ ਹੈ। ਬੁਲਾਰੇ ਦੇ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ ਸਾੜਨਾ ਹਵਾ ਪ੍ਰਦੂਸ਼ਣ ਦਾ ਮੁੱਖ ਸਰੋਤ ਹੈ। ਝੋਨੇ ਦੀ ਪਰਾਲੀ ਦੇ ਕਾਰਬਨ ਨਾਈਟ੍ਰੋਜਨ ਅਤੇ ਸਲਫਰ ਪੂਰੀ ਤਰ੍ਹਾਂ ਸੜ ਕੇ ਵਾਤਾਵਰਣ ਵਿਚ ਚਲਾ ਜਾਂਦਾ ਹੈ। ਇਸ ਦੇ ਨਤੀਜੇ ਵਜੋਂ ਧੂੰਏ ਦਾ ਨਿਕਾਸ ਹੁੰਦਾ ਹੈ ਅਤੇ ਇਹ ਹਵਾ ਵਿਚ ਮੌਜੂਦ ਗੈਸਾਂ ਵਿਚ ਮਿਲ ਜਾਂਦਾ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement