ਆਂਗਨਵਾੜੀ ਵਰਕਰਾਂ-ਹੈਲਪਰਾਂ ਨੇ ਸਿਖਿਆ ਮੰਤਰੀ ਦੇ ਘਰ ਦਾ ਕੀਤਾ ਘਿਰਾਉ
Published : Oct 13, 2020, 5:10 am IST
Updated : Oct 13, 2020, 5:10 am IST
SHARE ARTICLE
image
image

ਆਂਗਨਵਾੜੀ ਵਰਕਰਾਂ-ਹੈਲਪਰਾਂ ਨੇ ਸਿਖਿਆ ਮੰਤਰੀ ਦੇ ਘਰ ਦਾ ਕੀਤਾ ਘਿਰਾਉ

ਸੰਗਰੂਰ, 12 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਸਰਕਾਰ ਨੇ 23 ਸਤੰਬਰ 2020 ਨੂੰ ਜੋ ਆਂਗਨਵਾੜੀਆਂ ਨੂੰ ਉਜਾੜਨ ਦਾ ਫ਼ੈਸਲਾ ਲਿਆ ਹੈ। ਉਸ ਕਾਰਨ ਆਂਗਨਵਾੜੀ ਵਰਕਰਾਂ ਹੈਲਪਰਾਂ ਵਿਚ ਤਿੱਖਾ ਰੋਸ ਹੈ ਅਤੇ ਅਪਣੇ ਰੋਸ ਦਾ ਪ੍ਰਗਟਾਵਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਮੋਗਾ, ਮੁਕਤਸਰ, ਬਠਿੰਡਾ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਜ਼ਿਲ੍ਹਿਆਂ ਤੋਂ ਅਪਣੇ ਅਪਣੇ ਆਗੂਆਂ ਦੀ ਅਗਵਾਈ ਵਿਚ ਇਕੱਠੇ ਹੋ ਕੇ ਦਸ ਹਜ਼ਾਰ ਤੋਂ ਵੱਧ ਦੀ ਗਿਣਤੀ ਵਿਚ ਬੈਨਰ ਅਤੇ ਆਕਾਸ਼ ਗੁੰਜਾਊ ਨਾਹਰਿਆਂ ਦੇ ਨਾਲ ਰੈਲੀ ਵਿਚ ਸ਼ਾਮਲ ਹੋਏ ਅਤੇ ਸਿਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ।    ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੁੱਲ ਹਿੰਦ ਆਂਗਨਵਾੜੀ ਵਰਕਰ ਹੈਲਪਰ ਫ਼ੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਏਆਰ ਸਿੰਧੂ ਅਤੇ ਕੌਮੀ ਪ੍ਰਧਾਨ ਕਾਮਰੇਡ ਊਸ਼ਾ ਰਾਣੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਪਹਿਲਾਂ ਅਕਾਲੀ ਦਲ ਬਾਦਲ ਅਤੇ ਹੁਣ ਕਾਂਗਰਸ ਸਰਕਾਰ ਆਂਗਨਵਾੜੀ ਕੇਂਦਰਾਂ ਦੇ ਉਜਾੜੇ ਉੱਤੇ ਲੱਗੇ ਹੋਏ ਹਨ। ਪਹਿਲਾਂ ਤਿੰਨ ਤੋਂ ਛੇ ਸਾਲ ਦੇ ਬੱਚੇ ਸਕੂਲਾਂ ਵਿਚ ਭੇਜਣ ਦਾ 20 ਸਤੰਬਰ 2017 ਨੂੰ ਫ਼ੈਸਲਾ ਲਿਆ ਗਿਆ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਲਹੂ ਵੀਟਵੇਂ ਸੰਘਰਸ਼ ਸਦਕਾ 26 ਨਵੰਬਰ 2017 ਨੂੰ ਮੁੜ ਫ਼ੈਸਲਾ ਲੈਂਦੇ ਹੋਏ। ਆਂਗਣਵਾੜੀ ਕੇਂਦਰਾਂ ਨੂੰ ਬੱਚੇ ਮੋੜਨ ਦਾ ਫ਼ੈਸਲਾ ਹੋਇਆ ਸੀ ਪਰ ਅਜੇ ਵੀ ਸਿਖਿਆ ਮਹਿਕਮੇ ਦੀ ਨਿਗਾ ਆਂਗਨਵਾੜੀ ਕੇਂਦਰਾਂ ਉੱਤੇ ਹੀ ਲੱਗੀ ਹੋਈ ਹੈ ਅਤੇ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਵਾਪਸ ਨਾ ਲੈ ਕੇ, ਮੁੜ ਤੋਂ ਪੰਜਾਬ ਦੀ ਕੈਬਨਿਟ ਵਿਚ ਪ੍ਰੀ ਪ੍ਰਾਇਮਰੀ ਨੂੰ ਲੈ ਕੇ ਫ਼ੈਸਲਾ ਸੁਣਾ ਦਿਤਾ ਗਿਆ। ਜਿਸ ਦੀ ਜ਼ਿੰਮੇਵਾਰ ਅਸੀਂ ਪੰਜਾਬ ਸਰਕਾਰ ਅਤੇ ਸਿਖਿਆ ਮੰਤਰੀ ਵਿਜੇਇੰਦਰ ਸ਼ਿਗਲਾ ਨੂੰ ਮੰਨਦੇ ਹਾਂ ਜਿਨ੍ਹਾਂ ਨੇ ਇਕਤਰਫਾ ਫ਼ੈਸਲਾ ਲਿਆ।imageimage
ਫੋਟੋ ਨੰ. 12 ਐਸ ਐਨ ਜੀ 36

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement