ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਗੱਲਬਾਤ ਦੀ ਸੰਭਾਵਨਾ ਬਣੀ
Published : Oct 13, 2020, 5:18 am IST
Updated : Oct 13, 2020, 5:18 am IST
SHARE ARTICLE
image
image

ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਗੱਲਬਾਤ ਦੀ ਸੰਭਾਵਨਾ ਬਣੀ

ਉਗਰਾਹਾਂ ਗਰੁਪ ਨੇ ਮੀਟਿੰਗ ਲਈ ਤਿੰਨ ਮੈਂਬਰੀ ਵਫ਼ਦ ਨੂੰ ਦਿਤੀ ਝੰਡੀ
 

ਬਠਿੰਡਾ, 12 ਅਕਤੂਬਰ (ਸੁਖਜਿੰਦਰ ਮਾਨ): ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਦੀ ਸ਼ਕਲ ਦੇਣ ਲਈ ਮੋਦੀ ਸਰਕਾਰ ਵਲੋਂ ਸੰਸਦ ਵਿਚ ਪਾਸ ਕਰਵਾਏ ਤਿੰਨ ਬਿਲਾਂ ਦੇ ਵਿਰੋਧ 'ਚ ਰੇਲ ਪਟੜੀਆਂ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਗੱਲਬਾਤ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਹਮਲਾਵਾਰ ਸ਼ੈਲੀ ਵਿਚ ਅਪਣੇ ਸੰਘਰਸ਼ਾਂ ਲਈ ਜਾਣੀ ਜਾਂਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਿਥੇ ਇਸ ਮੀਟਿੰਗ ਲਈ ਅਪਣੇ ਤਿੰਨ ਮੈਂਬਰੀ ਵਫ਼ਦ ਨੂੰ ਹਰੀ ਝੰਡੀ ਦੇ ਦਿਤੀ ਗਈ ਹੈ, ਉਥੇ ਸਾਂਝੇ ਮੰਚ ਵਿਚ ਸ਼ਾਮਲ ਦੂਜੀਆਂ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਵੀ ਮੂਕ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ। ਹਾਲਾਂਕਿ 30 ਜਥੇਬੰਦੀਆਂ ਦੇ ਸਮੂਹ ਵਲੋਂ ਭਲਕੇ ਆਖ਼ਰੀ ਫ਼ੈਸਲਾ ਲੈਣ ਲਈ ਮੀਟਿੰਗ ਕੀਤੀ ਜਾ ਰਹੀ ਹੈ। ਉਗਰਾਹਾਂ ਗਰੁੱਪ ਦੇ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਇਸ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਦੇਰ ਰਾਤ ਹੋਈ ਮੀਟਿੰਗ ਵਿਚ ਮੋਦੀ ਦੇ ਸੱਦੇ ਨੂੰ ਕਬੂਲਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਤੇ ਝੰਡਾ ਸਿੰਘ ਜੈਠੂਕੇ ਨੂੰ ਜਥੇਬੰਦੀ ਵਲੋਂ ਕੇਂਦਰ ਨਾਲ ਗੱਲਬਾਤ ਲਈ ਨੀਯਤ ਕੀਤਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬੇਸੱਕ 30 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਨਾਲ ਉਨ੍ਹਾਂ ਦੀ ਜਥੇਬੰਦੀ ਦਾ ਤਾਲਮੇਲ ਹੈ ਪ੍ਰੰਤੂ ਰੇਲ ਰੋਕੂ ਪ੍ਰੋਗਰਾਮ ਦੇ ਨਾਲ ਕਾਰਪੋਰੇਟ ਘਰਾਣਿਆਂ ਦੇ ਘਿਰਾਉ ਦਾ ਪ੍ਰੋਗਰਾਮ ਉਗਰਾਹਾਂ ਜਥੇਬੰਦੀ ਵਲੋਂ ਹੀ ਦਿਤਾ ਗਿਆ ਸੀ, ਜਿਸ ਦਾ ਅਸਰ ਵੀ imageimageਵੇਖਣ ਨੂੰ ਮਿਲ ਰਿਹਾ ਹੈ। ਉਧਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਨੇ ਖ਼ੁਲਾਸਾ ਕੀਤਾ ਕਿ '' ਮੋਦੀ ਸਰਕਾਰ ਵਲੋਂ ਲਗਾਤਾਰ ਦਿਤੇ ਦੂਜੇ ਸੱਦੇ ਨੂੰ ਕਬੂਲ ਕੇ ਕੇਂਦਰ ਦੇ ਰੁੱਖ ਨੂੰ ਜਾਣਨਾ ਬਹੁਤ ਜ਼ਰੂਰੀ ਹੈ। ਜਿਸ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement