ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਮੁਜ਼ਾਹਰਾ, ਵਪਾਰੀਆਂ ਨੇ ਕੀਤਾ ਭਾਜਪਾ ਦਾ ਬਾਈਕਾਟ
Published : Oct 13, 2020, 1:34 pm IST
Updated : Oct 13, 2020, 1:34 pm IST
SHARE ARTICLE
 bjp boycott
bjp boycott

ਆਉਣ ਵਾਲੇ ਦਿਨਾਂ ਵਿਚ ਸੂਬੇ ਦੀਆਂ ਦਾਣਾ ਮੰਡੀ ਐਸੋਸੀਏਸ਼ਨਾਂ ਤੇ ਵਪਾਰੀ ਤਬਕਾ ਇਸ ਸੰਘਰਸ਼ ਵਿਚ ਯੋਗਦਾਨ ਪਾਵੇਗਾ ਤੇ ਭਾਜਪਾ ਦਾ ਬਾਈਕਾਟ ਜਾਰੀ ਰਹੇਗਾ।

ਅੰਮ੍ਰਿਤਸਰ - ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਰੋਸ ਜਾਰੀ ਹੈ ਜਿਸੇ ਦੇ ਚਲਦੇ ਵੱਖ ਥਾਵਾਂ ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਵਪਾਰ ਤੇ ਉਦਯੋਗ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਅੰਮਿ੍ਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿਚ ਪਹੁੰਚ ਕੇ ਆੜ੍ਹਤੀਆਂ ਤੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਤੇ ਕੇਂਦਰ ਸਰਕਾਰ ਨੇ ਪ੍ਰਦਰਸ਼ਨ ਕੀਤਾ। 

Farmers ProtestFarmers Protestਇਸ ਮੌਕੇ ਉਨ੍ਹਾਂ ਦੇ ਨਾਲ ਦਾਣਾ ਮੰਡੀ ਦੇ ਪ੍ਰਧਾਨ ਨਰਿੰਦਰ ਬਹਿਲ ਮੌਜੂਦ ਸਨ। ਬਹਿਲ ਨੇ ਕਿਹਾ " ਭਾਰਤੀ ਜਨਤਾ ਪਾਰਟੀ ਵੱਲੋਂ ਲਾਗੂ ਕੀਤੇ ਗਏ ਕਿਸਾਨ ਮਾਰੂ ਬਿੱਲਾਂ ਦਾ ਵਿਰੋਧ ਕਰਦੇ ਹੋਏ ਦਾਣਾ ਮੰਡੀ ਦੇ ਸਾਰੇ ਆੜ੍ਹਤੀ ਤੇ ਵਪਾਰੀ, ਭਾਜਪਾ ਦਾ ਮੁਕੰਮਲ ਬਾਈਕਾਟ ਕਰਦੇ ਹਨ।" ਆਉਣ ਵਾਲੇ ਦਿਨਾਂ ਵਿਚ ਸੂਬੇ ਦੀਆਂ ਦਾਣਾ ਮੰਡੀ ਐਸੋਸੀਏਸ਼ਨਾਂ ਤੇ ਵਪਾਰੀ ਤਬਕਾ ਇਸ ਸੰਘਰਸ਼ ਵਿਚ ਯੋਗਦਾਨ ਪਾਵੇਗਾ ਤੇ ਭਾਜਪਾ ਦਾ ਬਾਈਕਾਟ ਜਾਰੀ ਰਹੇਗਾ।

ਇਸ ਮੌਕੇ ਚਰਨਜੀਤ ਸਿੰਘ ਪੂੰਜੀ, ਹਰਪਾਲ ਸਿੰਘ ਵਾਲੀਆ, ਕਪਿਲ ਅੱਗਰਵਾਲ, ਅਮਰਦੀਪ ਸਿੰਘ ਬਾਵਾ, ਗੁਰਪ੍ਰੀਤ ਗਰੋਵਰ, ਵਰੁਣ ਧਵਨ, ਅਮਿਤ ਮਦਾਨ, ਸੁਰੇਸ਼ ਕੁਮਾਰ, ਐੱਮਐੱਮ ਗੋਇਲ ਤੇ ਪ੍ਰਵੀਨ ਗੁਪਤਾ ਆਦਿ ਹਾਜ਼ਰ ਸਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement