ਸ਼੍ਰੋਮਣੀ ਕਮੇਟੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟ
Published : Oct 13, 2020, 12:44 am IST
Updated : Oct 13, 2020, 12:44 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 12 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਅਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫ਼ਤਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਚਾਹਵਾਨ ਸ਼ਰਧਾਲੂ ਅਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਸਹਿਤ ਅਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫ਼ੋਟੋਆਂ ਵੀ ਜਮ੍ਹਾਂ ਕਰਵਾਉਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement