ਦੀਵਾਲੀ ਦੀ ਰਾਤ 8 ਤੋਂ 10 ਵਜੇ ਤਕ ਦੋ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ : ਮੀਤ ਹੇਅਰ
Published : Oct 13, 2022, 12:20 am IST
Updated : Oct 13, 2022, 12:20 am IST
SHARE ARTICLE
image
image

ਦੀਵਾਲੀ ਦੀ ਰਾਤ 8 ਤੋਂ 10 ਵਜੇ ਤਕ ਦੋ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ : ਮੀਤ ਹੇਅਰ

ਚੰਡੀਗੜ੍ਹ, 12 ਅਕਤੂਬਰ (ਸੱਤੀ): ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ  ਧਿਆਨ ਵਿਚ ਰੱਖਦਿਆਂ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵਲੋਂ ਪਟਾਕੇ ਚਲਾਉਣ ਸਮਾਂ ਸੀਮਾ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਸਖ਼ਤੀ ਲਈ ਪਾਲਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ  ਨਿਰਦੇਸ਼ ਦਿਤੇ ਹਨ |
ਅੱਜ ਇਥੇ ਜਾਣਕਾਰੀ ਦਿੰਦਿਆਂ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਸਿਆ ਕਿ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ  ਸੂਬੇ ਵਿਚ ਦੋ ਘੰਟੇ ਰਾਤ 8 ਵਜੇ ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ | ਇਸ ਨਾਲ ਹੀ ਸਿਰਫ਼ ਗਰੀਨ ਪਟਾਕਿਆਂ ਦੀ ਖ਼ਰੀਦ-ਵੇਚ ਅਤੇ ਚਲਾਏ ਜਾਣ ਦੀ ਆਗਿਆ ਦਿਤੀ ਹੈ | ਲਿਥੀਅਮ, ਬੇਰੀਅਮ ਆਦਿ ਜਹਿਰਲੇ ਰਸਾਇਣਾਂ ਵਾਲੇ ਪਟਾਕੇ ਅਤੇ ਲੜੀ ਵਾਲੇ ਪਟਾਕਿਆਂ ਉੱਤੇ ਪੂਰਨ ਪਾਬੰਦੀ ਹੈ | ਇਸ ਤੋਂ ਇਲਾਵਾ ਅਧਿਕਾਰਤ ਥਾਂਵਾਂ ਉੱਤੇ ਪਟਾਕਿਆਂ ਦੀ ਖ਼ਰੀਦ-ਵੇਚ ਦੀ ਇਜ਼ਾਜਤ ਦਿਤੀ ਗਈ ਹੈ | ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰੇ ਪਟਾਕਿਆਂ ਨੂੰ  ਹੁਲਾਰਾ ਦਿਤਾ ਜਾਵੇ |
ਮੀਤ ਹੇਅਰ ਨੇ ਅੱਗੇ ਦਸਿਆ ਕਿ ਦੀਵਾਲੀ ਤੋਂ ਇਲਾਵਾ 8 ਨਵੰਬਰ ਨੂੰ  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਸਵੇਰੇ 4 ਵਜੇ ਤੋਂ 5 ਵਜੇ ਤਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤਕ ਇਕ ਘੰਟਾ ਪਟਾਕੇ ਚਲਾਏ ਜਾਣ ਦੀ ਇਜਾਜ਼ਤ ਹੋਵੇਗੀ | 25-26 ਦਸੰਬਰ ਕਿ੍ਸਮਿਸ ਦੀ ਅੱਧੀ ਰਾਤ 11.55 ਤੋਂ 12.30 ਤਕ 35 ਮਿੰਟ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ 31 ਦਸੰਬਰ-1 ਜਨਵਰੀ ਦੀ ਅੱਧੀ ਰਾਤ 11.55 ਤੋਂ 12.30 ਤਕ 35 ਮਿੰਟ ਪਟਾਕੇ ਚਲਾਏ ਜਾਣ ਦੀ ਆਗਿਆ ਦਿਤੀ ਗਈ ਹੈ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement