ਕੈਨੇਡਾ 'ਚ ਜਾਨ ਗਵਾਉਣ ਵਾਲੇ ਲੜਕੇ ਦੇ ਪਿੰਡ ਖੇੜਕੀ (ਪਟਿਆਲਾ) ਪਹੁੰਚੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ

By : GAGANDEEP

Published : Oct 13, 2023, 6:14 pm IST
Updated : Oct 13, 2023, 6:14 pm IST
SHARE ARTICLE
photo
photo

ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

 

 ਪਟਿਆਲਾ: ਸੂਬੇ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਸਮਾਣਾ ਦੇ ਪਿੰਡ ਖੇੜਕੀ ਦੇ ਨੌਜਵਾਨ ਗੁਰਵਿੰਦਰ ਸਿੰਘ, ਜਿਸ ਦੀ ਬੀਤੇ ਦਿਨੀਂ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨੌਜਵਾਨ ਦੇ ਘਰ ਪਹੁੰਚੇ। ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਨੌਜਵਾਨ ਦਾ ਇਸ ਤਰ੍ਹਾਂ ਬੇਵਕਤੀ ਵਿਛੋੜਾ ਮਾਪਿਆਂ ਲਈ ਬਹੁਤ ਹੀ ਦੁਖਦਾਈ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੰਤਰੀ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਹੈ।

ਗੁਰਵਿੰਦਰ ਦੇ ਪਿਤਾ ਜਰਨੈਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਸੰਕਲਪ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਉੱਚ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿਤੀਆਂ ਹਨ ਅਤੇ ਸੂਬੇ ਵਿਚ ਸਿੱਖਿਆ ਨੂੰ ਪਹਿਲ ਦਿੰਦੇ ਹੋਏ ਸਕੂਲ ਆਫ਼ ਐਮੀਨੈਂਸ ਵੀ ਸ਼ੁਰੂ ਕੀਤਾ ਹੈ। ਇਸ ਦੌਰਾਨ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement