ਮੁੱਖ ਮੰਤਰੀ ਨੇ ਮਾਨਸਾ ਦੇ ਸ਼ਹੀਦ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Published : Oct 13, 2023, 5:31 pm IST
Updated : Oct 13, 2023, 5:31 pm IST
SHARE ARTICLE
Amritpal Singh
Amritpal Singh

ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement