ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦੀ ਲੁਧਿਆਣਾ ਟੀਮ ਨੇ ਕੀਤੀ ਵੱਡੀ ਕਾਰਵਾਈ
Published : Oct 13, 2025, 6:34 pm IST
Updated : Oct 13, 2025, 6:34 pm IST
SHARE ARTICLE
Ludhiana team of Directorate of Revenue Intelligence takes major action
Ludhiana team of Directorate of Revenue Intelligence takes major action

ਸ਼ੰਭੂ ਬਾਰਡਰ ਤੋਂ 186 ਕਿਲੋ ਗਾਂਜਾ ਕੀਤਾ ਜਬਤ, 50 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ ਕੀਮਤ

ਰਾਜਪੁਰਾ : ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰਾਜਪੁਰਾ ਦੇ ਸ਼ੰਭੂ ਬਾਰਡਰ ਤੋਂ ਲਗਭਗ 186 ਕਿਲੋਗ੍ਰਾਮ ਗਾਂਜਾ ਜਬਤ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ ਲਗਭਗ 50 ਲੱਖ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਡੀਆਰਆਈ ਦੀ ਟੀਮ ਇਸ ਵੱਡੀ ਖੇਪ ਦੇ ਨਾਲ ਪੰਜ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਰਾਜਪੁਰਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਜੱਜ ਨੇ ਸਾਰੇ ਪੰਜ ਆਰੋਪੀਆਂ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਭੇਜਣ ਦਾ ਹੁਕਮ ਦਿੱਤਾ।

ਡੀਆਰਆਈ ਦੇ ਅਧਿਕਾਰੀਆਂ ਦੇ ਅਨੁਸਾਰ ਉਨ੍ਹਾਂ ਨੂੰ ਖੁਫ਼ੀਆ ਸੂਤਰਾਂ ਤੋਂ ਗਾਂਜੇ ਦੀ ਵੱਡੀ ਖੇਪ ਦੀ ਤਸਕਰੀ ਸਬੰਧੀ ਪੁਖਤਾ ਜਾਣਕਾਰੀ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਡੀਆਰਆਈ ਦੀ ਟੀਮ ਨੇ ਸ਼ੰਭੂ ਹਾਈਵੇ ’ਤੇ ਨਾਕਾਬੰਦੀ ਕਰਕੇ ਦੋ ਸ਼ੱਕੀ ਗੱਡੀਆਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਤਲਾਸੀ ਲਈ। ਤਸਕਰਾਂ ਨੇ ਗਾਂਜੇ ਨੂੰ ਲੁਕਾਉਣ ਦੇ ਲਈ ਗੱਡੀਆਂ ਦੇ ਅੰਦਰ ਇਕ ਗੁਪਤ ਕੈਬਿਨ ਵਰਗਾ ਢਾਂਚਾ ਬਣਾਇਆ ਹੋਇਆ ਸੀ। ਜਿਸ ਨੂੰ ਬੇਹੱਦ ਤਕਨੀਕੀ ਤਰੀਕੇ ਨਾਲ ਛੁਪਾਇਆ ਗਿਆ ਸੀ ਤਾਂ ਕਿ ਜਾਂਚ ਦੌਰਾਨ ਇਹ ਪਕੜ  ਵਿਚ ਨਾ ਆ ਸਕਣ। ਡੀਆਰਆਈ ਦੀ ਟੀਮ ਵੱਲੋਂ ਡੂੰਘਾਈ ਨਾਲ ਕੀਤੀ ਗਈ ਜਾਂਚ ਤੋਂ ਬਾਅਦ 186 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਡੀਆਰਆਈ ਦੀ ਟੀਮ ਅਨੁਸਾਰ ਇਹ ਗਾਜ਼ਾ ਲੁਧਿਆਣਾ ਵਿਖੇ ਲਿਜਾਇਆ ਜਾਣਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement