ਬਾਲੀਵੁਡ ਅਦਾਕਾਰ ਆਸਿਫ਼ ਬਸਰਾ ਨੇ ਕੀਤੀ ਖ਼ੁਦਕੁਸ਼ੀ
Published : Nov 13, 2020, 6:40 am IST
Updated : Nov 13, 2020, 6:40 am IST
SHARE ARTICLE
image
image

ਬਾਲੀਵੁਡ ਅਦਾਕਾਰ ਆਸਿਫ਼ ਬਸਰਾ ਨੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 12 ਨਵੰਬਰ: ਬਾਲੀਵੁਡ ਅਦਾਕਾਰ ਆਸਿਫ਼ ਬਸਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਆਸਿਫ਼ ਨੇ ਵੀਰਵਾਰ ਨੂੰ ਮੈਕਲੋਡਗੰਜ 'ਚ ਜੋਗੀਬਾੜਾ ਰੋਡ ਸਥਿਤ ਇਕ ਕੈਫੇ ਕੋਲ ਖ਼ੁਦਕੁਸ਼ੀ ਕੀਤੀ ਹੈ। ਅਦਾਕਾਰ ਨੇ ਖ਼ੁਦਕੁਸ਼ੀ ਕਿਉਂ ਕੀਤੀ, ਅਜੇ ਇਸ ਗੱਲ ਦਾ ਪਤਾ ਨਹੀਂ ਲੱਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ਉੱਤੇ ਪਹੁੰਚ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਅਦਾਕਾਰ ਆਸਿਫ਼ ਬਸਰਾ ਪਿਛਲੇ 5 ਸਾਲਾਂ ਤੋਂ ਮੈਕਲੋਡਗੰਜ 'ਚ ਇਕ ਕਿਰਾਏ ਦੇ ਮਕਾਨ 'ਚ ਰਹਿ ਰਹੇ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਇਕ ਵਿਦੇਸ਼ੀ ਮਹਿਲਾ ਦੋਸਤ ਵੀ ਰਹਿੰਦੀ ਸੀ।imageimage ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਚੁੱਕੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement