ਅਰਥ ਵਿਵਸਥਾ ਦੀ ਦੁਰਦਸ਼ਾ ਨੂੰ ਲੁਕਾਉਣ ਲਈ ਵਿੱਤ ਮੰਤਰੀ ਨੇ ਕੀਤਾ ਪੈਕੇਜ ਦਾ ਐਲਾਨ : ਕਾਂਗਰਸ
Published : Nov 13, 2020, 6:47 am IST
Updated : Nov 13, 2020, 6:47 am IST
SHARE ARTICLE
image
image

ਅਰਥ ਵਿਵਸਥਾ ਦੀ ਦੁਰਦਸ਼ਾ ਨੂੰ ਲੁਕਾਉਣ ਲਈ ਵਿੱਤ ਮੰਤਰੀ ਨੇ ਕੀਤਾ ਪੈਕੇਜ ਦਾ ਐਲਾਨ : ਕਾਂਗਰਸ

ਵਿੱਤ ਮੰਤਰੀ ਦੀ ਅਰਥ ਵਿਵਸਥਾ ਨੂੰ ਲੀਹ 'ਤੇ ਲਿਆਉਣ ਦੀ ਕੋਈ ਯੋਜਨਾ ਨਹੀਂ : ਚਿਦੰਬਰਮ

ਨਵੀਂ ਦਿੱਲੀ, 12 ਨਵੰਬਰ: ਦੇਸ਼ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਦੀ ਆਰਥਿਕਤਾ ਭਿਆਨਕ ਮੰਦੀ ਦੀ ਸਥਿਤੀ ਵਿਚ ਹੈ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਥਿਤੀ ਨੂੰ ਦਬਾਉਣ ਲਈ ਇਕ ਪੈਕੇਜ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਇਹ ਦਾਅਵਾ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੌਰਾਨ ਜੀਡੀਪੀ ਵਿਚ ਗਿਰਾਵਟ ਸਬੰਧੀ ਅਨੁਮਾਨ ਨੂੰ ਲੈ ਕੇ ਕੀਤਾ। ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਵੀ ਦੋਸ਼ ਲਾਇਆ ਹੈ ਕਿ ਵਿੱਤ ਮੰਤਰੀ ਸੀਤਾਰਮਨ ਦੀ ਅਰਥ ਵਿਵਸਥਾ ਨੂੰ ਲੀਹ ਉੱਤੇ ਲਿਆਉਣ ਦੀ ਕੋਈ ਯੋਜਨਾ ਨਹੀਂ। ਜ਼ਿਕਰਯੋਗ ਹੈ ਕਿ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਭਵਿੱਖਬਾਣੀ ਕੀਤੀ ਹੈ ਕਿ ਵਿੱਤੀ ਸਾਲ 2020-21 ਦੀ ਦੂਜੀ ਤਿਮਾਹੀ (ਜੁਲਾਈ ਤੋਂ ਸਤੰਬਰ) ਵਿਚ ਜੀਡੀਪੀ 8.6 ਪ੍ਰਤੀਸ਼ਤ ਤਕ ਸੁੰਗੜ ਜਾਵੇਗੀ।

ਚਿਦੰਬਰਮ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਅਰਥ ਵਿਵਸਥਾ ਮੰਦੀ ਵਿਚ ਗਈ ਹੈ। ਇਸ ਨਾਲ ਜੁੜੇ ਅੰਕੜੇ ਦਰਸਾਉਂਦੇ ਹਨ ਕਿ ਦੂਜੀ ਤਿਮਾਹੀ ਵਿਚ ਜੀਡੀਪੀ ਵਿਚ 8.6 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਲਗਾਤਾਰ ਦੋ ਤਿਮਾਹੀਆਂ ਵਿਚ ਨਕਾਰਾਤਮਕ ਵਿਕਾਸ ਦਰ ਦਾ ਮਤਲਬ ਭਿਆਨਕ ਮੰਦੀ ਹੈ।
ਉਨ੍ਹਾਂ ਕਿਹਾ, ਇਸ ਸਮੇਂ ਅਰਥ ਵਿਵਸਥਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਚਾਰ ਕਦਮ ਲੋੜੀਂਦੇ ਹਨ। ਪਹਿਲਾਂ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲਦਾ ਹੈ। ਉਨ੍ਹਾਂ ਨੂੰ ਪੂਰਾ ਐਮਐਸਪੀ ਮਿਲਣਾ ਚਾਹੀਦਾ ਹੈ। ਮੰਗ ਨੂੰ ਵਧਾਉਣ ਦੀ ਜ਼ਰੂਰਤ ਹੈ। ਨਵੀਂਆਂ ਨੌਕਰੀਆਂ ਪੈਦਾ ਕਰਨ ਦੀ ਲੋੜ ਹੈ। ਰਾਜਾਂ ਨੂੰ ਕੇਂਦਰ ਤੋਂ ਵਧੇਰੇ ਪੈਸਾ ਦਿਤਾ ਜਾਣਾ ਚਾਹੀਦਾ ਹੈ।
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਜੀਡੀਪੀ ਵਿਕਾਸ ਦਰ ਵਿਚ ਕਮੀ ਨਹੀਂ ਬਲਕਿ ਜੀਡੀਪੀ ਹੀ ਘੱਟ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੋਟੇ ਮੋਟੇ ਐਲਾਨ ਕੀਤੇ ਗਏ ਹਨ ਅਤੇ ਇਨ੍ਹਾਂ ਦਾ ਕੀ ਅਸਰ ਹੋਵੇਗਾ। ਇਸ ਦਾ ਅੱਗੇ ਪਤਾ ਚੱਲੇਗਾ। ਪਰ ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਦੇ ਅਨੁਮਾਨ ਨਾਲ ਜੁੜੀਆਂ ਖ਼ਬਰਾਂ ਨੂੰ ਦਬਾਉਣ ਲਈ ਹੀ ਪੈਕੇਜ ਦਾ ਐਲਾਨ ਕੀਤਾ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement