ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ
Published : Nov 13, 2020, 5:16 pm IST
Updated : Nov 13, 2020, 5:16 pm IST
SHARE ARTICLE
Captain Amarinder Singh
Captain Amarinder Singh

ਪਵਿੱਤਰ ਤਿਉਹਾਰ ਪ੍ਰਦੂਸ਼ਣ-ਮੁਕਤ, ਵਾਤਾਵਰਨ-ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ ਵਿੱਚ ਇਹ ਤਿਉਹਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਆਪਣੇ ਘਰਾਂ ਨੂੰ ਰੌਸ਼ਨੀ ਨਾਲ ਸਜਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖ ਕੇ ਮਨਾਉਣ ਦਾ ਸੱਦਾ ਹੈ।

DIWALI LAMPDIWALI 

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਨੇ ਦੀਵਾਲੀ ਵਾਲੇ ਦਿਨ ਦੋ ਘੰਟੇ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਪੂਰੀ ਤਰ੍ਹਾਂ ਸੰਜਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ ਕਿਉਂ ਜੋ ਇਸ ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

bandi chorbandi chor

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਇਲਾਵਾ ਇਤਿਹਾਸਕ 'ਬੰਦੀ ਛੋੜ ਦਿਵਸ' ਦੀ ਵੀ ਵਧਾਈ ਦਿੱਤੀ ਜਿਸ ਨੂੰ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ 'ਤੇ ਛੇਵੇ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਸਤਿਕਾਰ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਹਾੜੇ ਦੀ ਵੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕਰਦਿਆਂ ਅਰਦਾਸ ਕੀਤੀ ਕਿ ਇਹ ਖੁਸ਼ੀ ਭਰੇ ਮੌਕੇ ਹਰ ਪਾਸੇ ਸਿਹਤਮੰਦੀ ਅਤੇ ਖੁਸ਼ਹਾਲੀ ਵਿੱਚ ਵਾਧਾ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement