ਪੰਜਾਬ ਸਰਕਾਰ ਵਲੋਂ ਬਕਾਇਆ ਭੁਗਤਾਨਾਂ ਲਈ 405.34 ਕਰੋੜ ਰੁਪਏ ਹੋਏ ਜਾਰੀ
Published : Nov 13, 2020, 12:57 am IST
Updated : Nov 13, 2020, 12:57 am IST
SHARE ARTICLE
image
image

ਪੰਜਾਬ ਸਰਕਾਰ ਵਲੋਂ ਬਕਾਇਆ ਭੁਗਤਾਨਾਂ ਲਈ 405.34 ਕਰੋੜ ਰੁਪਏ ਹੋਏ ਜਾਰੀ

ਚੰਡੀਗੜ੍ਹ, 12 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਜਿਸ ਵਿਚੋਂ ਸਮਾਜਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫ਼ੋਨਾਂ ਲਈ 86 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਵਿਭਾਗਾਂ ਨੂੰ ਫ਼ਜ਼ੂਲ ਖ਼ਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਅਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਸਬੰਧੀ ਦਿਤੇ ਨਿਰਦੇਸ਼ਾਂ ਤਹਿਤ ਇਹ ਫ਼ੰਡ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।
ਬੁਲਾਰੇ ਨੇ ਅੱਗੇ ਦਸਿਆ ਕਿ ਬਜ਼ੁਰਗਾਂ, ਵਿਧਵਾਵਾਂ ਅਤੇ ਬੇਸਹਾਰਾ ਮਹਿਲਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਗਾਂ ਸਮੇਤ ਤਕਰੀਬਨ 25.57 ਲੱਖ ਲਾਭਪਾਤਰੀਆਂ ਨੂੰ ਅਕਤੂਬਰ 2020 ਮਹੀਨੇ ਦੀਆਂ ਸਮਾਜਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਬੰਧੀ ਯੋਜਨਾਵਾਂ ਤਹਿਤ ਭੁਗਤਾਨਾਂ ਦੀ ਅਦਾਇਗੀ ਲਈ 197.46 ਕਰੋੜ ਜਾਰੀ ਕੀਤੇ ਗਏ ਹਨ ਜਿਸ ਦਾ ਭੁਗਤਾਨ ਨਵੰਬਰ, 2020 ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦਸਿਆ ਕਿ ਮਿਡ ਡੇਅ ਮੀਲ ਲਈ 64.19 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 18.36 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਘੱਲੂਘਾਰਾ ਅਤੇ ਹੋਰ ਯਾਦਗਾਰਾਂ ਸਥਾਪਤ ਕਰਨ ਦੀ ਯੋਜਨਾ ਦੇ ਤਹਿਤ ਸਟਾਫ ਨੂੰ ਤਨਖਾਹਾਂ ਲਈ 15.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਕੇਂਦਰ ਵਲੋਂ ਸਪਾਂਸਰ ਅਤੇ ਨਾਬਾਰਡ ਸਕੀਮਾਂ ਅਧੀਨ ਬਕਾਇਆ ਬਿਲਾਂ ਦੀ ਅਦਾਇਗੀ ਲਈ 15.12 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬਕਾਇਆ ਬਿਲਾਂ ਦੀ ਅਦਾਇਗੀ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਕਪੂਰਥਲਾ ਨੂੰ 4.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਸਕਿੱਲ ਸਟ੍ਰੈਂਥਨਿੰਗ ਫ਼ਾਰ ਇੰਡਸਟ੍ਰੀਅਲ ਵੈਲਯੂ ਇਨਹਾਂਸਮੈਂਟ (ਸਟਰਾਈਵ) ਤਹਿਤ 3.40 ਕਰੋੜ ਰੁਪਏ ਅਤੇ ਫ਼ਰੀਦਕੋਟ ਜ਼ਿਲ੍ਹੇ ਵਿਚ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਕਾਸ ਯੋਜਨਾਵਾਂ ਲਈ 1.26 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement