ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੰਨੀ ਦਿਉਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿਚ ਆਉਣ ਦੀ ਨਸੀਹਤ
Published : Nov 13, 2020, 12:55 am IST
Updated : Nov 13, 2020, 12:55 am IST
SHARE ARTICLE
image
image

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੰਨੀ ਦਿਉਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿਚ ਆਉਣ ਦੀ ਨਸੀਹਤ

ਚੰਡੀਗੜ੍ਹ, 12 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੂੰ 'ਰੀਲ' (ਫ਼ਿਲਮੀ) ਜ਼ਿੰਦਗੀ ਤੋਂ ਨਿਕਲ ਕੇ 'ਰੀਅਲ' (ਅਸਲੀ) ਜ਼ਿੰਦਗੀ ਵਿੱਚ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ 'ਢਾਈ ਕਿਲੋ ਦਾ ਹੱਥ' ਕਿਸਾਨਾਂ ਦੇ ਹੱਕ 'ਚ ਚੁੱਕੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਆਪਣੇ ਆਪ ਨੂੰ ਖੇਤਾਂ ਦਾ ਪੁੱਤ ਕਹਾਉਣ ਵਾਲੇ ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ ਖੇਤੀ ਵਿਰੋਧੀ ਕਾਨੂੰਨਾਂ ਦੇ ਅਮਲ ਵਿੱਚ ਆਉਣ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਜਾਗੇ ਹਨ ਪਰ ਹੁਣ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੀ ਬਜਾਏ ਸਿੱਧੇ ਰੂਪ ਵਿੱਚ ਕਿਸਾਨਾਂ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੇ ਹਨ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਲੋਕ ਸਭਾ ਮੈਂਬਰ ਨੇ ਗੁਰਦਾਸਪੁਰ ਹਲਕੇ ਦੇ ਲੋਕਾਂ ਖਾਸ ਕਰਕੇ ਕਿਸਾਨਾਂ/ ਮਜ਼ਦੂਰਾਂ/ ਆੜ੍ਹਤੀਆ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਨ੍ਹਾਂ ਨੇ ਉਸ ਨੂੰ ਜਿਤਾ ਕੇ ਪਾਰਲੀਮੈਂਟ ਭੇਜਿਆ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਹੈ ਪਰ ਸੰਨੀ ਦਿਓਲ ਨੇ ਆਪਣੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਸੰਘਰਸ਼ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਲਿਖੇ-ਲਿਖਾਏ ਡਾਇਲਾਗ ਬੋਲਣ ਵਿੱਚ ਹੀ ਮਾਹਿਰ ਹੈ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਚੋਣਾਂ ਵੇਲੇ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਹੋਣ ਦੇ ਦਾਅਵਾ ਕਰਨ ਵਾਲਾ ਸੰਨੀ ਦਿਓਲ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਬਣਦਾ ਅਤੇ ਕੇਂਦਰ ਸਰਕਾਰ ਵਲੋਂ ਵਾਰ-ਵਾਰ ਅਪਾਨਤ ਕੀਤੇ ਜਾ ਰਹੇ ਕਿਸਾਨਾਂ ਦੇ ਹੱਕ 'ਚ ਖੜ੍ਹਦਾ। ਉਨ੍ਹਾਂ ਕਿਹਾ ਕਿ ਪੰਜ ਮਹੀਨਿਆਂ ਬਾਅਦ ਅੱਜ ਉਹ ਕਿਹੜੇ ਮੂੰਹ ਨਾਲ ਕਿਸਾਨਾਂ ਨੂੰ ਸਲਾਹਾਂ ਦੇ ਰਿਹਾ ਹੈ ਜਦੋਂ ਕਿ ਲੋੜ ਵੇਲੇ ਉਹ ਗੁਰਦਾਸਪੁਰ ਛੱਡ ਕੇ ਮੁੰਬਈ ਬੈਠਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸੰਨੀ ਦਿਓਲ ਨੂੰ ਪੰਜਾਬ ਦੇ ਕਿਸਾਨਾਂ ਪ੍ਰਤੀ ਰਤੀ ਭਰ ਵੀ ਹੇਜ ਹੈ ਤਾਂ ਉਹ ਦਿੱਲੀ ਬੈਠੇ ਹਾਕਮਾਂ ਕੋਲ ਖੇਤੀ ਕਾਨੂੰਨ ਰੱਦ ਕਰਨ ਅਤੇ ਪੰਜਾਬ ਵਿੱਚ ਲਾਈ ਅਣਐਲਾਨੀ ਆਰਥਿਕ ਨਾਕਾਬੰਦੀ ਹਟਾਉਣ ਲਈ ਚਾਰਾਜੋਈ ਕਰੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement