ਲੁਧਿਆਣਾ 'ਚ ਸ਼ਰਾਬੀ ਪੁੱਤ ਦਾ ਸ਼ਰਮਨਾਕ ਕਾਰਾ, ਇੱਟ ਮਾਰ ਕੇ ਕੀਤਾ ਪਿਓ ਦਾ ਕਤਲ

By : GAGANDEEP

Published : Nov 13, 2022, 1:55 pm IST
Updated : Nov 13, 2022, 2:44 pm IST
SHARE ARTICLE
  photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਇਕ ਕਲਯੁਗੀ ਪੁੱਤ ਨੇ ਆਪਣੇ ਪਿਤਾ ਨੂੰ ਇੱਟਾਂ-ਰੋੜਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਨੌਜਵਾਨ ਨੇ ਬੀਤੇ ਦਿਨ ਆਪਣੇ ਪਿਤਾ ਦੀ ਕੁੱਟਮਾਰ ਕੀਤੀ ਸੀ। ਪੀੜਤ ਦੀ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ। ਘਟਨਾ ਹੰਬੜਾ ਦੀ ਗਰੇਵਾਲ ਕਲੋਨੀ ਦੀ ਹੈ। ਮ੍ਰਿਤਕ ਦੀ ਪਛਾਣ ਰੰਜਨ ਚੌਹਾਨ (55) ਵਜੋਂ ਹੋਈ ਹੈ।

ਮ੍ਰਿਤਕ ਰਾਜਨ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਦੇਵਰੀਆ ਦਾ ਰਹਿਣ ਵਾਲਾ ਹੈ। ਮ੍ਰਿਤਕ ਰੰਜਨ ਨੇ ਆਪਣੇ ਪੁੱਤਰ ਨੂੰ ਸ਼ਰਾਬ ਪੀਣ ਤੋਂ ਰੋਕਿਆ ਸੀ। ਬੇਟੇ ਨੇ ਗੁੱਸੇ 'ਚ ਆ ਕੇ ਰੰਜਨ ਨੂੰ ਇੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਰਮਾਕਾਂਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਲਾਡੋਵਾਲ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਰੰਜਨ ਪੁੱਤਰ ਰਮਾਕਾਂਤ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਹੈ।

ਲੋਕਾਂ ਨੇ ਦੱਸਿਆ ਕਿ ਰਮਾਕਾਂਤ ਸਵੇਰੇ ਉੱਠਦੇ ਹੀ ਸ਼ਰਾਬ ਪੀਣ ਲੱਗ ਜਾਂਦਾ ਸੀ। ਬੀਤੀ ਰਾਤ ਦੋ ਦਿਨ ਪਹਿਲਾਂ ਪਿਤਾ ਰੰਜਨ ਚੌਹਾਨ ਨੇ ਪੁੱਤਰ ਰਮਾਕਾਂਤ ਨੂੰ ਸ਼ਰਾਬ ਪੀਣ ਅਤੇ ਪਰਿਵਾਰ ਚਲਾਉਣ ਵਿੱਚ ਮਦਦ ਕਰਨ ਲਈ ਕਿਹਾ। ਨਸ਼ੇ ਦੀ ਹਾਲਤ 'ਚ ਮੁਲਜ਼ਮ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਦੋਸ਼ੀ ਨੇ ਇੱਟ ਚੁੱਕ ਲਈ ਅਤੇ ਪਿਤਾ 'ਤੇ ਜ਼ਬਰਦਸਤੀ ਹਮਲਾ ਕਰਨਾ ਸ਼ੁਰੂ ਕਰ ਦਿੱਤਾ।  ਪਰਿਵਾਰਿਕ ਮੈਂਬਰਾਂ ਨੇ ਰੰਜਨ ਚੌਹਾਨ ਨੂੰ ਛੁਡਵਾਇਆ। ਉਹ ਉਸ ਨੂੰ ਹਸਪਤਾਲ ਲੈ ਗਏ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।   ਪੁਲਿਸ ਨੇ ਰਮਾਕਾਂਤ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement