Punjab Accident News: ਸਮਰਾਲਾ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਦਾ ਟਵੀਟ, ਲੋਕਾਂ ਨੂੰ ਕੀਤੀ ਅਪੀਲ  
Published : Nov 13, 2023, 1:58 pm IST
Updated : Nov 13, 2023, 1:58 pm IST
SHARE ARTICLE
File Photo
File Photo

ਲਗਭਗ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾਈਆਂ

 Punjab Accident News in Punjabi : ਪੰਜਾਬ ਵਿਚ ਅੱਜ ਤੜਕਸਾਰ ਵੱਡਾ ਹਾਦਸਾ ਵਾਪਸ ਗਿਆ। ਦਰਅਸਲ ਅੱਜ ਸਵੇਰੇ ਹੀ ਇਕ ਤੋਂ ਬਾਅਦ ਇਕ ਗੱਡੀ ਸਮੇਤ ਲਗਭਗ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।  

ਇਸ ਹਾਦਸੇ ਵਿਚ ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਉੱਡ ਗਏ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਕਾਫ਼ੀ ਸਮਾਂ ਸੜਕ ’ਤੇ ਜਾਮ ਲੱਗਿਆ ਰਿਹਾ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਦੇ ਨਾਲ ਨਾਲ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਵੀ ਹੋਇਆ ਹੈ।   

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਟਵੀਟ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਧੁੰਦ ਕਰ ਕੇ ਲੋਕ ਸਾਵਧਾਨੀ ਨਾਲ ਗੱਡੀਆਂ ਚਲਾਉਣ। ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ''ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ...ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਵਧੇਗੀ ਤੇ ਸਾਵਧਾਨੀ ਨਾਲ ਗੱਡੀਆਂ ਚਲਾਉਣ।'' 

 

(For more news apart from  Punjab Accident News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement