Punjab News: ਜੂਆ ਖੇਡ ਰਹੇ ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਇਕ ਨੌਜਵਾਨ ਦੀ ਮੌਤ
Published : Nov 13, 2023, 3:13 pm IST
Updated : Nov 13, 2023, 3:13 pm IST
SHARE ARTICLE
Arun
Arun

ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਕ ਲਾਪਤਾ ਹੈ

Punjab News: ਦੀਵਾਲੀ ਦੀ ਰਾਤ ਕਰੀਬ ਡੇਢ ਵਜੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਕ ਲਾਪਤਾ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ।  

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ 'ਚ ਖੇਡੇ ਜਾ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਦੋਵਾਂ ਪਾਸਿਓਂ ਗੋਲ਼ੀਬਾਰੀ ਸ਼ੁਰੂ ਹੋ ਗਈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮ੍ਰਿਤਕ ਦੀ ਪਛਾਣ ਪੰਡੋਰੀ ਵੜੈਚ ਵਾਸੀ ਅਰੁਣ ਵਜੋਂ ਹੋਈ ਹੈ।

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement