ਨਾਗਰਿਕਤਾ ਸੋਧ ਬਿਲ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ : ਕੈਪਟਨ ਅਮਰਿੰਦਰ ਸਿੰਘ
Published : Dec 13, 2019, 8:40 am IST
Updated : Dec 13, 2019, 8:40 am IST
SHARE ARTICLE
Captain Amrinder Singh
Captain Amrinder Singh

ਬਿਲ ਨੂੰ ਗ਼ੈਰ-ਸੰਵਿਧਾਨਿਕ ਤੇ ਫ਼ੁੱਟਪਾਊ ਦਸਿਆ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ): ਨਾਗਰਿਕਤਾ ਸੋਧ ਬਿਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ 'ਤੇ ਸਿੱਧਾ ਹਮਲਾ ਦਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਕਾਨੂੰਨ ਨੂੰ ਸੂਬੇ ਵਿਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

Rajya Sabha Rajya Sabha

ਮੁਲਕ ਦੀਆਂ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਅਪਣੀ ਵਚਨਬੱਧਤਾ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਸੂਬੇ ਦੀ ਵਿਧਾਨ ਸਭਾ ਵਿਚ ਬਹੁਮਤ ਹੈ ਅਤੇ ਸਦਨ ਵਿਚ ਇਸ ਗ਼ੈਰ-ਸੰਵਿਧਾਨਿਕ ਬਿਲ ਨੂੰ ਰੋਕ ਦੇਵੇਗੀ।  ਰਾਜ ਸਭਾ ਵਿਚ ਪਾਸ ਕੀਤੇ ਵਿਵਾਦਗ੍ਰਸਤ ਬਿਲ ਪਾਸ ਹੋਣ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਕ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ ਕਿਉਂ ਜੋ ਇਹ ਕਦਰਾਂ-ਕੀਮਤਾਂ ਮੁਲਕ ਦੀ ਵਿਭਿੰਨਤਾ ਦੀ ਮਜ਼ਬੂਤੀ ਹਨ।

Citizenship Amendment Bill Citizenship Amendment Bill

ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਨੂੰ ਅਜਿਹਾ ਕਾਨੂੰਨ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ ਜੋ ਸੰਵਿਧਾਨ ਨੂੰ ਢਾਹ ਲਾਉਂਦਾ ਹੋਵੇ ਅਤੇ ਸੰਵਿਧਾਨ ਦੇ ਮੁਢਲੇ ਸਿਧਾਂਤਾਂ ਅਤੇ ਮੁਲਕ ਦੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੋਵੇ। ਇਸ ਬਿਲ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਦੇ ਉਲਟ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰੱਦ ਹੋਣਾ ਚਾਹੀਦਾ ਹੈ।

Captain Amrinder singhCaptain Amrinder singh

ਇਸ ਕਾਨੂੰਨ ਦੇ ਫੁੱਟਪਾਊ ਸਰੂਪ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਨੂੰ ਧਾਰਮਕ ਲੀਹਾਂ 'ਤੇ ਵੰਡਦਾ ਕੋਈ ਵੀ ਕਾਨੂੰਨ ਗ਼ੈਰ-ਕਾਨੂੰਨੀ ਅਤੇ ਅਨੈਤਿਕ ਹੈ ਜਿਸ ਨੂੰ ਬਰਕਰਾਰ ਰੱਖਣ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਦੀ ਰਾਖੀ ਕਰੇ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਢਾਹ ਨਾ ਲੱਗਣ ਦੇਵੇ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿਤਾ ਕਿ ਅਜਿਹੀ ਸੰਵਿਧਾਨਿਕ ਉਲੰਘਣਾ ਨੂੰ ਉਹ ਅਪਣੇ ਕਾਰਜਕਾਲ ਵਿਚ ਕੋਈ ਵੀ ਥਾਂ ਨਹੀਂ ਲੈਣ ਦੇਣਗੇ।

Rajya Sabha Rajya Sabha

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਅਸੀਂ ਮੁਲਕ ਨੂੰ ਪ੍ਰਭੁਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਜਮਹੂਰੀ ਗਣਤੰਤਰ ਬਣਾਉਣ ਅਤੇ ਇਸ ਦੇ ਨਾਗਰਿਕਾਂ ਨੂੰ ਨਿਆਂ, ਬਰਾਬਰੀ ਅਤੇ ਆਜ਼ਾਦੀ ਦਾ ਭਰੋਸਾ ਦੇਣ ਦਾ ਐਲਾਨ ਕੀਤਾ ਹੈ ਤਾਂ ਭਾਰਤ ਦੀ ਆਬਾਦੀ ਦੇ ਵੱਡੇ ਵਰਗ ਨੂੰ ਸੁਰੱਖਿਆ ਤੋਂ ਲਾਂਭੇ ਕਿਵੇਂ ਛਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਨੂੰ ਕਾਨੂੰਨ ਨਾਲ ਜੋੜ ਕੇ ਨਾਗਰਿਕਤਾ ਸੋਧ ਬਿਲ ਮੁਲਕ ਦੀ ਨੀਂਹ 'ਤੇ ਜ਼ੋਰਦਾਰ ਹਮਲਾ ਕਰੇਗਾ।''

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement