ਮੁਫ਼ਤ ਵਾਅਦਿਆਂ 'ਤੇ ਬੋਲੇ MP ਤਿਵਾੜੀ, ‘ਜੋ ਜਿੱਤੇਗਾ ਇਹੀ ਕਹੇਗਾ ਪੰਜਾਬ ਦੀ ਮਾਲੀ ਹਾਲਤ ਕਮਜ਼ੋਰ ਹੈ’
Published : Dec 13, 2021, 1:52 pm IST
Updated : Dec 13, 2021, 1:52 pm IST
SHARE ARTICLE
Manish Tewari
Manish Tewari

ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਜਾ ਰਹੇ ਮੁਫ਼ਤ ਵਾਅਦਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ।

ਚੰਡੀਗੜ੍ਹ: ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਜਾ ਰਹੇ ਮੁਫ਼ਤ ਵਾਅਦਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਚੋਣਾਂ ਤੋਂ ਪਹਿਲਾਂ ਮੁਫ਼ਤ ਐਲਾਨ ਕਰ ਰਹੀਆਂ ਹਨ ਪਰ ਜੋ ਜਿੱਤੇਗਾ ਉਹ ਸਭ ਤੋਂ ਪਹਿਲਾਂ ਇਹੀ ਬੋਲੇਗਾ ਕਿ ਖਜ਼ਾਨਾ ਖਾਲੀ ਹੈ।

Manish Tiwari Manish Tewari

ਉਹਨਾਂ ਨੇ ਟਵੀਟ ਕੀਤਾ, ''ਪੰਜਾਬ ਸੱਚ ਦਾ ਹੱਕਦਾਰ ਹੈ। 1992 ਤੋਂ ਵਿੱਤੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਰਕਾਰੀ ਮਾਲੀਆ ਰਾਜਨੀਤਿਕ ਪਾਰਟੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਮੁਕਾਬਲੇ ਵਾਲੀਆਂ ਮੁਫ਼ਤ ਸਹੂਲਤਾਂ ਨੂੰ ਬਰਕਰਾਰ ਰੱਖਣ ਦੀ ਸਮਰੱਥਾ ਨਹੀਂ ਰੱਖਦਾ। ਜੋ ਵੀ ਜਿੱਤਦਾ ਹੈ, ਚੋਣਾਂ ਤੋਂ ਬਾਅਦ ਉਸ ਦਾ ਪਹਿਲਾਂ ਬਿਆਨ ਇਹੀ ਹੁੰਦਾ ਹੈ - ''ਪੰਜਾਬ ਦੀ ਮਾਲੀ ਹਾਲਤ ਕਮਜ਼ੋਰ ਹੈ ਵਾਅਦੇ ਪੂਰੇ ਨਹੀਂ ਹੋ ਸਕਦੇ''।

TweetTweet

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਹਨ, ਇਸ ਦੌਰਾਨ ਸੱਤਾ ਹਾਸਲ ਕਰਨ ਲਈ ਸਿਆਸੀ ਪਾਰਟੀਆਂ ਵਲੋਂ ਲੋਕਾਂ ਨਾਲ ਕਈ ਵਾਅਦੇ ਕੀਤੇ ਜਾ ਰਹੇ ਹਨ। ਕਈ ਆਗੂਆਂ ਵਲੋਂ ਇਹਨਾਂ ਮੁਫਤ ਵਾਅਦਿਆਂ ਨੂੰ ਲੈ ਕੇ ਇਕ-ਦੂਜੇ ਖ਼ਿਲਾਫ ਹਮਲੇ ਵੀ ਬੋਲੇ ਜਾ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement