ਦੇਸ਼ ’ਚ ਕੋਰੋਨਾ ਦੇ 7,774 ਨਵੇਂ ਮਾਮਲੇ ਆਏ, 306 ਹੋਈਆਂ ਮੌਤਾਂ
Published : Dec 13, 2021, 12:23 am IST
Updated : Dec 13, 2021, 12:23 am IST
SHARE ARTICLE
image
image

ਦੇਸ਼ ’ਚ ਕੋਰੋਨਾ ਦੇ 7,774 ਨਵੇਂ ਮਾਮਲੇ ਆਏ, 306 ਹੋਈਆਂ ਮੌਤਾਂ

ਨਵੀਂ ਦਿੱਲੀ, 12 ਦਸੰਬਰ : ਦੇਸ਼ ਵਿਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 7,774 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,46,90,510 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 92,281 ਹੋ ਗਈ ਹੈ, ਜੋ ਦੇਸ਼ ਵਿਚ 560 ਦਿਨਾਂ ’ਚ ਸੱਭ ਤੋਂ ਘੱਟ ਹੈ। 
ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 306 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,75,434 ਹੋ ਗਈ ਹੈ। ਦੇਸ਼ ਵਿਚ ਲਗਾਤਾਰ 45 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 15,000 ਤੋਂ ਹੇਠਾਂ ਹੈ। 
ਸਿਹਤ ਮੰਤਰਾਲੇ ਨੇ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 92,281 ਰਹਿ ਗਈ, ਜੋ ਕੁਲ ਮਾਮਲਿਆਂ ਦਾ 0.27 ਫ਼ੀ ਸਦੀ ਹੈ। ਇਹ ਗਿਣਤੀ ਪਿਛਲੇ 560 ਦਿਨਾਂ ਵਿਚ ਸੱਭ ਤੋਂ ਘੱਟ ਹੈ। ਇਸ ਦੇ ਨਾਲ ਹੀ, ਰਾਸ਼ਟਰੀ ਪੱਧਰ ’ਤੇ ਮਰੀਜ਼ਾਂ ਦੀ ਰਿਕਵਰੀ ਦਰ 98.36 ਫ਼ੀ ਸਦੀ ਹੈ ਅਤੇ ਇਹ ਮਾਰਚ 2020 ਤੋਂ ਬਾਅਦ ਸੱਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 996 ਦੀ ਕਮੀ ਆਈ ਹੈ।     (ਏਜੰਸੀ)


 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement