ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ ਵੰਡੀ ਗਈ 16161.31 ਕਰੋੜ ਰੁਪਏ ਦੀ ਰਾਸ਼ੀ
Published : Dec 13, 2022, 4:04 pm IST
Updated : Dec 13, 2022, 4:05 pm IST
SHARE ARTICLE
Dr. Baljit Kaur
Dr. Baljit Kaur

ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ  ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement