Tarn Taran News : ਅਮਰਕੋਟ ਚੌਂਕ ਬੰਦ ਕਰਕੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ

By : BALJINDERK

Published : Dec 13, 2024, 3:12 pm IST
Updated : Dec 13, 2024, 4:05 pm IST
SHARE ARTICLE
 ਕਿਸਾਨ ਜਥੇਬੰਦੀਆਂ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਹੋਏ
ਕਿਸਾਨ ਜਥੇਬੰਦੀਆਂ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਹੋਏ

Tarn Taran News : ਜੰਮ ਕੇ ਕੀਤੀ ਨਾਅਰੇਬਾਜ਼ੀ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ’ਚ ਨਿਤਰੇ ਕਿਸਾਨ

Tarn Taran News : ਜ਼ਿਲ੍ਹਾ ਤਰਨ ਤਾਰਨ ਨੇ ਵਿਧਾਨ ਸਭਾ ਹਲਕਾ ਖੇਮਕਰਾਨਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਚੌਂਕ ਬੰਦ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

1

ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜੋਨ ਪ੍ਰਧਾਨ ਦੀਦਾਰ ਸਿੰਘ ਲਾਖਣਾ ਅਤੇ ਆਤਮਾ ਸਿੰਘ ਪਲੋਮਪਤੀ, ਮਨਜੀਤ ਸਿੰਘ ਮਦਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵੱਡੇ ਪੱਧਰ ’ਤੇ ਧਰਹੋ ਕਰਨ ਵਿਚ ਲੱਗੀ ਹੋਈ ਹੈ, ਕਿਉਂਕਿ ਇੱਕ ਪਾਸੇ ਕਿਸਾਨ 10 ਮਹੀਨੇ ਤੋਂ ਬਾਰਡਰਾਂ ਉੱਪਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੈਠੇ ਹੋਏ ਹਨ, ਉਤੋਂ ਕੇਂਦਰ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਉੱਪਰ ਤਸ਼ੱਦਦ ਕਰ ਰਹੀ ਹੈ।

1

ਇਸੇ ਗੱਲ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਜਿਨਾਂ ਨੂੰ ਪੰਜਾਬ ਸਰਕਾਰ ਜਬਰਨ ਚੁੱਕਣਾ ਚਾਹੁੰਦੀ ਹੈ ਉਹਨਾਂ ਕਿਹਾ ਕਿ ਇਸੇ ਰੋਸ ’ਚ ਅੱਜ ਉਹਨਾਂ ਵੱਲੋਂ ਇਹ ਪੁਤਲਾ ਸਾੜ ਕੇ ਆਪਣਾ ਰੋਸ ਜਾਹਿਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਜਦ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਇਸੇ ਤਰ੍ਹਾਂ ਹੀ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। 

(For more news apart from By closing Amarkot Chowk, farmers' organizations burnt effigies of Central and Haryana Punjab government Punjabi News News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement