ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ
Published : Jan 14, 2019, 4:53 pm IST
Updated : Jan 14, 2019, 4:53 pm IST
SHARE ARTICLE
Harpal Cheema
Harpal Cheema

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ...

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ। ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ਸਾਰੇ ਵਰਗ ਸੜਕਾਂ 'ਤੇ ਉਤਰ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ ਅਤੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ।

ਚੀਮਾ ਨੇ ਕਿਹਾ ਕਿ ਸੂਬਾ ਸਰਕਾਰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਵਿਚ ਦੇਰੀ ਕਰਕੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ, ਜਦਕਿ ਇਹ ਸਿਫ਼ਾਰਿਸ਼ਾਂ 1-1-2016 ਤੋਂ ਲਾਗੂ ਹੋਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਤਨਖ਼ਾਹ ਕਮਿਸ਼ਨ ਕੋਲ ਆਪਣਾ ਕੋਈ ਅਮਲਾ ਨਹੀਂ ਹੈ ਜਿਸ ਕਾਰਨ ਬਕਾਇਆ ਅਤੇ ਕਿਸਤਾ ਮਿਲਣ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 2014 ਤੋਂ ਹੁਣ ਤੱਕ ਦੀਆਂ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਕਰਮਚਾਰੀਆਂ ਨੂੰ ਜਲਦ ਦਿੱਤੀਆਂ ਜਾਣ।

ਚੀਮਾ ਨੇ ਮੰਗ ਕੀਤੀ ਕਿ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਦੇ ਅਨੁਸਾਰ ਕੱਚੇ, ਠੇਕੇ 'ਤੇ ਰੱਖੇ ਤੇ ਆਊਟਸੋਰਸਿੰਗ ਵਾਲੇ ਕਰਮਚਾਰੀ ਤੁਰੰਤ ਪੱਕੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਰਾਬਰ ਕੰਮ, ਬਰਾਬਰ ਵੇਤਨ ਦਾ ਵਾਅਦਾ ਪੂਰਾ ਕਰੇ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਅਤੇ 2014 ਤੋਂ ਪਹਿਲਾਂ ਵਾਂਗ ਪੈਨਸ਼ਨ ਦੇਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਰਾਣੀ ਪੈਨਸ਼ਨ ਸਕੀਮ ਦਾ ਸਮਰਥਨ ਕਰਦੀ ਹੈ ਅਤੇ ਸੂਬੇ ਵਿਚ 'ਆਪ' ਦੀ ਸਰਕਾਰ ਆਉਣ 'ਤੇ ਪੁਰਾਣੀ  ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪਹਿਲਾਂ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਚੁੱਕੀ ਹੈ। ਚੀਮਾ ਨੇ ਸਰਕਾਰੀ ਕਰਮਚਾਰੀਆਂ ਉੱਤੇ 200 ਰੁਪਏ ਵਿਕਾਸ ਟੈਕਸ ਲਗਾਉਣ ਦੀ ਵੀ ਨਿਖੇਧੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement