ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Jan 14, 2019, 5:48 pm IST
Updated : Jan 14, 2019, 5:48 pm IST
SHARE ARTICLE
Punjab Vigilance
Punjab Vigilance

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ,

 ਜਿਲਾ ਮੋਗਾ ਦੀਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement