ਰਾਏਪੁਰ ਮੰਡਲਾਂ 'ਚ ਸਵਾਈਨ ਫ਼ਲੂ ਸਬੰਧੀ ਜਾਗਰੂਕਤਾ ਰੈਲੀ
Published : Jan 14, 2019, 10:41 am IST
Updated : Jan 14, 2019, 10:41 am IST
SHARE ARTICLE
Swine Flu Awareness Rally
Swine Flu Awareness Rally

ਮੁੱਢਲਾ ਸਿਹਤ ਕੇਂਦਰ ਕੌਲੀ ਦੇ ਐਸ.ਐਮ.ਓ ਡਾ: ਕਿਰਨ ਵਰਮਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ.........

ਪਟਿਆਲਾ/ਬਹਾਦਰਗੜ੍ਹ : ਮੁੱਢਲਾ ਸਿਹਤ ਕੇਂਦਰ ਕੌਲੀ ਦੇ ਐਸ.ਐਮ.ਓ ਡਾ: ਕਿਰਨ ਵਰਮਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਰਾਏਪੁਰ-ਮੰਡਲਾਂ 'ਚ ਸਵਾਈਨ ਫਲੂ ਸਬੰਧੀ ਸਕੂਲੀ ਵਿਦਿਆਰਥੀਆਂ ਦੇ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਮੁੱਢਲਾ ਸਿਹਤ ਕੇਂਦਰ ਕੌਲੀ ਤੋਂ ਮਲਟੀਪਰਪਜ਼ ਹੈਲਥ ਵਰਕਰ ਗੁਰਤੇਜ ਸਿੰਘ, ਦੀਪ ਸਿੰਘ, ਤਰਨਦੀਪ ਸਿੰਘ, ਏ.ਐਨ.ਐਮ ਦਿਲਰਾਜ਼ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਸ਼ੂ ਬਾਂਸਲ ਵੱਲੋਂ ਵਿਦਿਆਰਥੀਆਂ ਦੀ ਰੈਲੀ ਨੂੰ ਰਵਾਨਾ ਕੀਤਾ। 

ਇਸ ਦੌਰਾਨ ਵਿਦਿਆਰਥੀਆਂ ਨੇ ਹੱਥਾਂ 'ਚ ਫÎੜੀਆਂ ਤਖਤੀਆਂ 'ਤੇ ਸਵਾਈਨ ਫਲੂ ਦੇ ਲੱਛਣਾਂ, ਕਾਰਣਾਂ ਅਤੇ ਇਸਦੇ ਬਚਾਅ ਸਬੰਧੀ ਲਿਖਿਆ ਹੋਇਆ ਸੀ। ਇਸ ਤੋਂ ਉਪਰੰਤ ਸਿਹਤ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਸਵਾਈਨ ਫਲੂ ਤੋਂ ਬਚਣ ਦੇ ਉਪਾਅ, ਹੱਥ ਧੋਣ ਦੀ ਤਕਨੀਕ ਬਾਰੇ ਜਾਗਰੂਕ ਕੀਤਾ ਗਿਆ। 
ਇਸ ਸਬੰਧੀ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸ਼ਾਮਦੋਂ ਨੇ ਦੱਸਿਆ ਸਵਾਈਨ ਫਲੁ ਇਕ ਵਾਇਰਲ ਬੁਖਾਰ ਹੈ ਜੋ ਕਿ ਐਚ1ਐਨ1 ਵਾਇਰਸ ਨਾਲ ਹੁੰਦਾ ਹੇ। ਜਿਸ ਦੀ ਲਾਗ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਸਾਹ ਰਾਹੀਂ ਫੈਲਦੀ ਹੈ।

ਇਸ ਤੋਂ ਬਚਣ ਲਈ ਖੰਘਣ, ਛਿੱਕ ਮਾਰਨ ਵੇਲੇ ਮੂੰਹ ਤੇ ਕੱਪੜਾ ਜਾਂ ਰੁਮਾਲ ਦੀ ਵਰਤੋਂ ਕੀਤੀ ਜਾਵੇ। ਜੇਕਰ ਕਿਸੇ 'ਚ ਤੇਜ ਬੁਖਾਰ, ਖਾਂਸੀ ਜੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ, ਸ਼ਰੀਰ ਟੁੱਟਦਾ ਆਦਿ ਨਿਸ਼ਾਨੀਆਂ ਦਿਖਾਈ ਦਿੰਦਿਆ ਹਨ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ 'ਚ ਜਾ ਕੇ ਇਸ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਫੋਟੋ ਕੈਪਸ਼ਨ: ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਰਾਏਪੁਰ ਮੰਡਲਾ ਦੇ ਵਿਦਿਆਰਥੀਆਂ ਦੀ ਸਵਾਈਨ ਫਲੂ ਸਬੰਧੀ ਕੱਢੀ ਗਈ ਜਾਗਰੂਕਤਾ ਰੈਲੀ ਦਾ ਦ੍ਰਿਸ਼।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement