ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਪਰ 'ਟਰੈਕਟਰ ਮਾਰਚ' ਤੋਂ ਸ਼ਰਮਿੰਦਗੀ : ਰਾਹੁਲ
Published : Jan 14, 2021, 1:58 am IST
Updated : Jan 14, 2021, 1:59 am IST
SHARE ARTICLE
image
image

ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਪਰ 'ਟਰੈਕਟਰ ਮਾਰਚ' ਤੋਂ ਸ਼ਰਮਿੰਦਗੀ : ਰਾਹੁਲ

ਨਵੀਂ ਦਿੱਲੀ, 13 ਜਨਵਰੀ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 49ਵਾਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਡਟੇ ਹੋਏ ਹਨ | 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਜ਼ੋਰਾਂ ਉੱਤੇ ਹੈ, ਉਥੇ ਹੀ ਸਰਕਾਰ ਇਸ 'ਤੇ ਰੋਕ ਲਾਉਣ ਦੀ ਤਿਆਰੀ ਕਰ ਰਹੀ ਹੈ | ਇਸੇ ਵਿਚਕਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨਿ੍ਹਆ ਹੈ | ਉਨ੍ਹਾਂ ਨੇ ਅਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਲਿਖਿਆ- 60 ਤੋਂ ਜ਼ਿਆਦਾ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ, ਪਰ ਟਰੈਕਟਰ ਮਾਰਚ ਤੋਂ ਇਨ੍ਹਾਂ ਨੂੰ ਸ਼ਰਮਿੰਦਗੀ ਹੋ ਰਹੀ ਹੈ |

ਦਸਣਯੋਗ ਹੈ ਕਿ ਦਿੱਲੀ 'ਚ ਜਾਰੀ ਕਿਸਾਨ ਅੰਦੋਲਨ ਵਿਚ ਹੁਣ ਤਕ 60 ਤੋਂ ਜ਼ਿਆਦਾ ਕਿਸਾਨ ਅਪਣੀ ਜਾਨ ਦੇ ਚੁਕੇ ਹਨ | ਪੰਜਾਬ, ਹਰਿਆਣਾ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਤੋਂ ਆਏ ਹਜ਼ਾਰਾਂ ਕਿਸਾਨ ਕੜਾਕੇ ਦੀ ਠੰਢ ਦੇ ਬਾਵਜੂਦ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ | 

ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦਿਤੀ ਜਾਵੇ | ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ | ਹਾਲਾਂਕਿ, ਇਸ ਮਸਲੇ 'ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ | ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਿਆ ਜਾਵੇਗਾ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement