ਪੰਜਾਬ ਦੇ ਰੋਪੜ 'ਚ ਅੰਨ੍ਹੇਵਾਹ ਚੱਲ ਰਹੀ ਹੈ ਗੈਰ-ਕਾਨੂੰਨੀ ਮਾਈਨਿੰਗ, ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਫਟਕਾਰ 
Published : Jan 14, 2024, 2:31 pm IST
Updated : Jan 14, 2024, 2:31 pm IST
SHARE ARTICLE
Mining
Mining

ਪਿਛਲੇ 10 ਸਾਲਾਂ ਵਿਚ ਦਰਜ ਕੇਸਾਂ ਦਾ ਵੇਰਵਾ ਮੰਗਿਆ

Punjab News: ਰੋਪੜ - ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਈਨਿੰਗ ਦੇ ਵੱਧ ਰਹੇ ਮਾਮਲਿਆਂ 'ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਅਗਲੀ ਸੁਣਵਾਈ 'ਤੇ ਪਿਛਲੇ 10 ਸਾਲਾਂ 'ਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਸਾਰੇ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।  

ਇਸ ਦੇ ਨਾਲ ਹੀ ਹਾਈ ਕੋਰਟ ਨੇ ਜ਼ਮੀਨੀ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਐਡਵੋਕੇਟ ਵੇਣੂ ਗੋਪਾਲ ਜੌਹਰ ਕੋਰਟ ਕਮਿਸ਼ਨ ਨਿਯੁਕਤ ਕੀਤਾ ਹੈ ਅਤੇ ਸਰਕਾਰ ਨੂੰ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਕੁਲਵੀਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਉਸ ਨੂੰ ਜ਼ਮਾਨਤ ਦਿੱਤੀ ਜਾਵੇ।  

ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ ਅਤੇ ਅਜਿਹੀ ਸਥਿਤੀ 'ਚ ਪਟੀਸ਼ਨਕਰਤਾ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਅਦਾਲਤ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ ਗੈਰ-ਕਾਨੂੰਨੀ ਮਾਈਨਿੰਗ ਲਈ 118 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਬਹੁਤ ਜ਼ਰੂਰੀ ਹੈ। 

ਅਜਿਹੇ 'ਚ ਸਰਕਾਰ ਨੂੰ ਅਗਲੀ ਸੁਣਵਾਈ 'ਚ ਪਿਛਲੇ 10 ਸਾਲਾਂ 'ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੀਆਂ ਸਾਰੀਆਂ ਐੱਫ.ਆਈ.ਆਰਜ਼ ਦਾ ਵੇਰਵਾ ਪੇਸ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਜ਼ਮੀਨੀ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਐਡਵੋਕੇਟ ਵੇਣੂ ਗੋਪਾਲ ਜੌਹਰ ਕੋਰਟ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁਦ ਰੋਪੜ ਦਾ ਦੌਰਾ ਕਰਕੇ 14 ਫਰਵਰੀ ਤੱਕ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੋਰਟ ਕਮਿਸ਼ਨਰ ਨੂੰ ਉਨ੍ਹਾਂ ਦੇ ਦੌਰੇ ਦੌਰਾਨ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਸਰਕਾਰ ਵੱਲੋਂ ਕੋਰਟ ਕਮਿਸ਼ਨਰ ਨੂੰ ਫੀਸ ਵਜੋਂ ਇੱਕ ਲੱਖ ਰੁਪਏ ਦਿੱਤੇ ਜਾਣਗੇ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement