Batala Road Accident: ਮਾਘੀ ਮੌਕੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਜਾ ਰਹੀ ਔਰਤ ਦੀ ਸੜਕ ਹਾਦਸੇ 'ਚ ਮੌਤ
Published : Jan 14, 2025, 12:50 pm IST
Updated : Jan 14, 2025, 12:50 pm IST
SHARE ARTICLE
Batala Road Accident
Batala Road Accident

ਮ੍ਰਿਤਕਾ ਦੀ ਪਛਾਣ ਦਵਿੰਦਰ ਕੌਰ (ਉਮਰ 60) ਵਾਸੀ ਸ਼ਾਂਤੀ ਨਗਰ ਵਜੋਂ ਹੋਈ ਹੈ। 

 

Batala Road Accident: ਬਟਾਲਾ ਵਿੱਚ ਮਾਘੀ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਘਰ ਪਰਤ ਰਹੀ ਇੱਕ ਬਜ਼ੁਰਗ ਔਰਤ ਦੀ ਅੱਜ ਸਵੇਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਮਾਮਲਾ ਬਟਾਲਾ ਦੇ ਗੁਰਦਾਸਪੁਰ ਰੋਡ ਦਾ ਹੈ ਅਤੇ ਮ੍ਰਿਤਕਾ ਦੀ ਪਛਾਣ ਦਵਿੰਦਰ ਕੌਰ (ਉਮਰ 60) ਵਾਸੀ ਸ਼ਾਂਤੀ ਨਗਰ ਵਜੋਂ ਹੋਈ ਹੈ। 

ਚਮਸ਼ਦੀਦਾਂ ਨੇ ਦੱਸਿਆ ਕਿ ਕੋਈ ਤੇਜ਼ ਰਫ਼ਤਾਰ ਵਾਹਨ ਚਾਲਕ ਪੈਦਲ ਜਾ ਰਹੀ ਔਰਤ ਨੂੰ ਫੇਟ ਮਾਰ ਫ਼ਰਾਰ ਹੋ ਗਿਆ, ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮਾਮਲੇ ਦੀ ਸੂਚਨਾ ਮਿਲਦੇ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਪੁਲਸ ਜਾਂਚ ਅਧਿਕਾਰੀ ਅਸ਼ੋਕ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਾ ਵੀ ਖੰਗਾਲੇ ਜਾ ਰਹੇ ਹਨ ਅਤੇ ਜਲਦ ਹੀ ਮੁਲਜ਼ਮ ਨੂੰ ਕਾਬੂ ਕੀਤਾ ਜਾਵੇਗਾ । 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement