Ludhiana News: ਲੁਧਿਆਣਾ ਵਿੱਚ 6 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਤਸਕਰ ਗ੍ਰਿਫ਼ਤਾਰ
Published : Jan 14, 2025, 10:45 am IST
Updated : Jan 14, 2025, 11:10 am IST
SHARE ARTICLE
Heroin worth Rs 6 crore seized in Ludhiana
Heroin worth Rs 6 crore seized in Ludhiana

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।

 

Ludhiana News: ਇੱਕ ਵੱਡੀ ਕਾਰਵਾਈ ਵਿੱਚ ਲੁਧਿਆਣਾ ਪੰਜਾਬ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਜਨਤਾ ਨਗਰ ਖੇਤਰ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਟੀਟੂ ਵਜੋਂ ਹੋਈ ਹੈ। ਫ਼ਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਤੋਂ ਹੈਰੋਇਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਏਐਨਟੀਐਫ ਦੇ ਡੀਐਸਪੀ ਅਜੈ ਕੁਮਾਰ ਦੇ ਅਨੁਸਾਰ ਤਸਕਰ ਗੁਰਪ੍ਰੀਤ ਸਿੰਘ ਦਾ ਭਰਾ ਸੰਦੀਪ ਸਿੰਘ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ।

ਸੰਦੀਪ ਨੂੰ 2022 ਵਿੱਚ NCB ਨੇ 20 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਕਿ ਸੰਦੀਪ ਸਿੰਘ ਨੇ ਆਪਣੇ ਘਰ ਵਿੱਚ ਹੈਰੋਇਨ ਲੁਕਾਈ ਹੋਈ ਸੀ। ਜਿਸਨੂੰ ਗੁਰਪ੍ਰੀਤ ਹੌਲੀ-ਹੌਲੀ ਕੱਢ ਰਿਹਾ ਸੀ ਅਤੇ ਸੰਦੀਪ ਦੇ ਨਿਰਦੇਸ਼ਾਂ 'ਤੇ ਸਪਲਾਈ ਕਰ ਰਿਹਾ ਸੀ, ਜੋ ਕਿ ਜੇਲ ਵਿੱਚ ਸੀ।

ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਏਐਨਟੀਐਫ ਨੇ ਗੁਰਪ੍ਰੀਤ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement