ਫਿਰੋਜ਼ਪੁਰ : ਮੰਗਾਂ ਪੂਰੀਆਂ ਨਾ ਹੋਣ ਨੂੰ ਲੈ ਕੇ ਕਿਸਾਨਾਂ ਨੇ ਰੇਲਵੇ ਟ੍ਰੈਕ ‘ਤੇ ਲਾਇਆ ਧਰਨਾ
Published : Feb 14, 2019, 1:57 pm IST
Updated : Feb 14, 2019, 1:57 pm IST
SHARE ARTICLE
Farmers protest on railway track in Ferozepur of Punjab
Farmers protest on railway track in Ferozepur of Punjab

ਕਿਸਾਨ ਸੰਗਠਨ ਬੁੱਧਵਾਰ ਨੂੰ ਅਪਣੀਆਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਟ੍ਰੈਕ ਉਤੇ ਬੈਠ ਗਏ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ...

ਫਿਰੋਜ਼ਪੁਰ : ਕਿਸਾਨ ਸੰਗਠਨ ਬੁੱਧਵਾਰ ਨੂੰ ਅਪਣੀਆਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਟ੍ਰੈਕ ਉਤੇ ਬੈਠ ਗਏ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਜਾਰੀ ਰਹੇਗਾ। ਸੂਚਨਾ ਮਿਲਦੇ ਹੀ ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਪਹੁੰਚੇ। ਐਸਪੀ ਬਲਜੀਤ ਸਿੰਘ ਪ੍ਰਦਰਸ਼ਨਕਾਰੀਆਂ ਤੋਂ ਰੇਲਵੇ ਟ੍ਰੈਕ ਖਾਲੀ ਕਰਵਾਉਣ ਵਿਚ ਨਾਕਾਮ ਰਹੇ।

ProtestProtest

ਧਰਨਾ ਬਸਤੀ ਟੈਂਕਾਵਾਲੀ ਦੇ ਕੋਲ ਲਗਾਇਆ ਗਿਆ ਸੀ, ਜਿੱਥੋਂ ਫਿਰੋਜ਼ਪੁਰ-ਲੁਧਿਆਣਾ, ਫਿਰੋਜ਼ਪੁਰ-ਜਲੰਧਰ ਅਤੇ ਫਿਰੋਜ਼ਪੁਰ-ਬਠਿੰਡਾ ਰੇਲਵੇ ਸੈਕਸ਼ਨ ਨਿਕਲਦਾ ਹੈ। ਧਰਨੇ ਦੇ ਕਾਰਨ ਫਿਰੋਜ਼ਪੁਰ ਤੋਂ ਲੁਧਿਆਣਾ, ਜਲੰਧਰ ਅਤੇ ਬਠਿੰਡਾ ਆਉਣ-ਜਾਣ ਲਈ ਲਗਭੱਗ ਦਸ ਟਰੇਨਾਂ ਪ੍ਰਭਾਵਿਤ ਹੋਈਆਂ। ਬੁੱਧਵਾਰ ਦੁਪਹਿਰ ਡੇਢ ਵਜੇ ਤੋਂ ਕਿਸਾਨ ਦੇਰ ਸ਼ਾਮ ਤੱਕ ਧਰਨੇ ਉਤੇ ਡਟੇ ਰਹੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਅਤੇ ਮਜ਼ਦੂਰਾਂ ਦਾ ਪੂਰਾ ਕਰਜ਼ ਮਾਫ਼ ਕਰੇ।

ਇਸ ਮੌਕੇ ਉਤੇ ਸੁਰਜੀਤ ਸਿੰਘ ਗੱਟਾ ਬਾਦਸ਼ਾਹ, ਅੰਗਰੇਜ਼ ਸਿੰਘ ਬੂਟੇਵਾਲਾ, ਰਣਬੀਰ ਸਿੰਘ, ਅਮਨਦੀਪ ਸਿੰਘ  ਕੱਚਰਭੰਨ, ਬਲਰਾਜ ਸਿੰਘ, ਸੁਖਵੰਤ ਸਿੰਘ ਮਾਦੀਕੇ, ਮੰਗਲ ਸਿੰਘ ਗੁੱਦੜਢੰਡੀ, ਨਰਿੰਦਰਪਾਲ ਸਿੰਘ ਜਤਾਲਾ, ਕਰਨੈਲ ਸਿੰਘ ਭੋਲ਼ਾ, ਇੰਦਰਜੀਤ ਸਿੰਘ, ਲਖਵਿੰਦਰ ਬਸਤੀ ਨਾਮਦੇਵ, ਨਰਿੰਦਰ ਘੁੱਦੂਵਾਲਾ, ਪਲਵਿੰਦਰ ਸਿੰਘ, ਮਿਲਖਾ ਸਿੰਘ  ਅੰਮ੍ਰਿਤਪੁਰ, ਮੇਹਰ ਸਿੰਘ ਤਲਵੰਡੀ, ਲਖਵਿੰਦਰ ਸਿੰਘ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement