ਵਿਧਾਨ ਸਭਾ 'ਚ ਗੂੰਜਿਆ ਸਰਕਾਰੀ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਮੁੱਦਾ
Published : Feb 14, 2019, 2:12 pm IST
Updated : Feb 14, 2019, 2:12 pm IST
SHARE ARTICLE
Aman Arora
Aman Arora

ਪੰਜਾਬ ਵਿਧਾਨ ਸਭਾ 'ਚ ਵੀਰਵਾਰ ਨੂੰ 'ਆਪ' ਵਿਧਾਇਕ ਅਮਨ ਅਰੋੜਾ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਬਿਜਲੀ ਦੇ ਬਕਾਇਆ ਬਿੱਲਾਂ ਅਤੇ ਕੁਨੈਕਸ਼ਨ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵੀਰਵਾਰ ਨੂੰ 'ਆਪ' ਵਿਧਾਇਕ ਅਮਨ ਅਰੋੜਾ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਬਿਜਲੀ ਦੇ ਬਕਾਇਆ ਬਿੱਲਾਂ ਅਤੇ ਕੁਨੈਕਸ਼ਨ ਕੱਟਣ ਦਾ ਮੁੱਦਾ ਗੂੰਜਿਆ। ਅਰੋੜਾ ਦੇ ਸਵਾਲ ਦਾ ਜਵਾਬ ਦਿੰਦਿਆਂ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਪੰਜਾਬ ਦੇ ਕੁੱਲ 4130 ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲ ਬਿਜਲੀ ਦੇ ਬਿੱਲਾਂ ਦੀ ਕੁੱਲ 702.78 ਲੱਖ ਰੁਪਏ ਦੀ ਰਕਮ ਬਕਾਇਆ ਹੈ।

ਬਿੱਲ ਨਾ ਭਰਨ ਕਰ ਕੇ 14 ਸਰਕਾਰੀ ਸਕੂਲਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਸਾਰੇ 4130 ਸਰਕਾਰੀ ਸਕੂਲਾਂ ਦਾ ਸਾਲਾਨਾ 1684.87 ਲੱਖ ਰੁਪਏ ਬਣਦਾ ਹੈ। ਜ਼ਿਮਨੀ ਸਵਾਲ ਕਰਦਿਆਂ ਅਮਨ ਅਰੋੜਾ ਨੇ ਪਿਛਲੇ ਸੈਸ਼ਨ ਦੌਰਾਨ ਇਸ ਤਰ੍ਹਾਂ ਦੇ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰੀ ਨੇ ਦੱਸਿਆ ਸੀ ਕਿ ਕੁੱਲ 19289 ਸਕੂਲ ਹਨ ਪਰੰਤੂ ਬਿਜਲੀ ਮੰਤਰੀ ਕਾਂਗੜ ਦੇ ਜਵਾਬ ਮੁਤਾਬਿਕ ਪੰਜਾਬ ਦੇ ਕਰੀਬ 15000 ਸਕੂਲਾਂ 'ਚ ਜਾਂ ਤਾਂ ਕੁਨੈਕਸ਼ਨ ਨਹੀਂ ਹਨ ਜਾਂ ਫਿਰ ਕੁੰਡੀ ਕੁਨੈਕਸ਼ਨ 'ਤੇ ਚੱਲਦੇ ਹਨ।

ਇਸ 'ਤੇ ਘਿਰੇ ਕਾਂਗੜ ਨੇ ਕਿਹਾ ਕਿ ਇਹ ਸਿੱਖਿਆ ਮੰਤਰੀ ਦੱਸ ਸਕਦੇ ਹਨ। ਮਾਮਲਾ ਭਖਦਾ ਵੇਖ ਸਪੀਕਰ ਰਾਣਾ ਕੇਪੀ ਸਿੰਘ ਨੂੰ ਦਖ਼ਲਅੰਦਾਜ਼ੀ ਕਰਦਿਆਂ ਕਿਹਾ ਕਿ ਕਾਂਗੜ ਜੀ ਤੁਸੀਂ ਦੱਸੋ ਕਿ ਜੇ 15000 ਸਕੂਲਾਂ 'ਚ ਬਿਜਲੀ ਕੁਨੈਕਸ਼ਨ ਨਹੀਂ ਹਨ ਤਾਂ ਕੀ ਉਹ ਕੁੰਡੀ 'ਤੇ ਚੱਲਦੇ ਹਨ ਜਾਂ ਨਹੀਂ। ਅਮਨ ਅਰੋੜਾ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਰੱਬ ਰੂਪੀ ਬੱਚਿਆਂ ਦਾ ਧਿਆਨ ਰੱਖਦੇ ਹੋਏ ਸਾਰੇ ਸਕੂਲਾਂ ਦੀ ਬਿਜਲੀ ਦੇ ਬਿੱਲ ਮਾਫ਼ ਕਰਨ ਜੋ ਲਗਭਗ 70 ਕਰੋੜ ਰੁਪਏ ਦੇ ਬਣਦੇ ਹਨ।

ਜਿਸ 'ਤੇ ਕਾਂਗੜ ਨੇ ਭਰੋਸਾ ਦਿਤਾ ਕਿ ਬੇਸ਼ੱਕ ਸਕੂਲਾਂ ਦੇ ਬਿਜਲੀ ਬਿੱਲਾਂ ਮੁਆਫ਼ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਫਿਰ ਵੀ ਉਹ ਇਹ ਮਾਮਲਾ ਮੁੱਖ ਮੰਤਰੀ ਨਾਲ ਵਿਚਾਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement