''ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ ਕੈਪਟਨ ਤੇ ਕਾਂਗਰਸੀ ਗੁੰਡਿਆਂ ਨੇ ਲੋਕਤੰਤਰ ਦਾ ਕੀਤਾ ਕਤਲ''
Published : Feb 14, 2021, 5:44 pm IST
Updated : Feb 14, 2021, 5:44 pm IST
SHARE ARTICLE
Harpal Singh Cheema and CM Punjab
Harpal Singh Cheema and CM Punjab

ਪੰਜਾਬ ਲੋਕਾਂ ਦੀਆਂ ਉਮੀਦਾਂ ਉਤੇ ਖਰੇ ਉਤਰਨ ’ਚ ਅਸਫਲ ਰਹਿਣ ਉੱਤੇ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿ ਉੱਤੇ ਕਾਂਗਰਸੀ ਗੁੰਡਿਆਂ ਵੱਲੋਂ ਸੂਬੇ ਭਰ ’ਚ ਕਈ ਥਾਵਾਂ ਉੱਤੇ ਬੂਥ ਕਬਜ਼ੇ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਕੀਤੇ ਹਮਲਿਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਤੇ ਕਾਂਗਰਸੀ ਗੁੰਡਿਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਲੋਕਤੰਤਰ ਦਾ ਕਤਲ ਕੀਤਾ ਹੈ।  

CMCM punjab

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ ਅਤੇ ਹੁਣ ਲੋਕਤੰਤਰ ਦਾ ਕਤਲ ਕਰ ਰਹੇ ਹਨ, ਕੈਪਟਨ ਅਮਰਿੰਦਰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ।  ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਸ਼ੱਕ ਪ੍ਰਗਟਾ ਰਹੀ ਸੀ ਕਿ ਕਾਂਗਰਸ ਚੋਣਾਂ ਲੁੱਟਣ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਮਿਲਕੇ ਚੋਣਾਂ ਵਿੱਚ ਅਰਧ ਸੈਨਿਕ ਬਲ ਤੈਨਾਤ ਕਰਨ ਸਬੰਧੀ ਵੀ ਮੰਗ ਪੱਤਰ ਦਿੱਤਾ ਸੀ। ਪ੍ਰੰਤੂ ਉਸ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਅੱਜ ਪੰਜਾਬ ਵਿਚ ਲੋਕਤੰਤਰ ਦਾ ਕਤਲ ਹੋਇਆ ਹੈ। 

cm punjabcm punjab

ਉਨਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵੱਲੋਂ ਕਈ ਥਾਵਾਂ ਉੱਤੇ ‘ਆਪ’ ਵਲੰਟੀਅਰਾਂ ਉੱਤੇ ਹਮਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੱਟੀ ਵਿੱਚ ‘ਆਪ’ ਵਲੰਟੀਅਰ ਉੱਤੇ ਗੋਲੀ ਚਲਾਈ ਗਈ ਹੈ ਜਦੋਂ ਕਿ ਇਕ ਵਲੰਟੀਅਰ ਨੂੰ ਪੁਲਿਸ ਨੇ ਨਜਾਇਜ਼ ਤੌਰ ’ਤੇ  ਗ੍ਰਿਫਤਾਰ ਕਰ ਲਿਆ। ਇਸੇ ਤਰਾਂ ਹੀ ਤਰਨਤਾਰਨ, ਰਾਜਪੁਰਾ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਜਲਾਲਾਬਾਦ, ਸਮਾਣਾ, ਧੂਰੀ, ਭਿੱਖੀਵਿੰਡ ਤੋਂ ਇਲਾਵਾ ਹੋਰ ਕਈ ਥਾਵਾਂ ਉੱਤੇ ਕਾਂਗਰਸੀ ਗੁੰਡਿਆਂ ਨੇ ਬੂਥ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

Harpal Singh CheemaHarpal Singh Cheema

ਉਨਾਂ ਕਿਹਾ ਕਿ ਇਸ ਤਰਾਂ ਲੋਕਾਂ ਨੂੰ ਡਰਾ ਧਮਾਕੇ ਚੋਣਾਂ ਲੁੱਟੀਆਂ ਜਾ ਰਹੀ ਹਨ ਅਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ।  ਉਨਾਂ ਕਿਹਾ ਕਿ ਸਰਕਾਰੀ ਤੰਤਰ ਦੀ ਸਹਿ ਉੱਤੇ ਕਾਂਗਰਸੀਆਂ ਨੇ ਲੋਕਾਂ ਦੇ ਵੋਟ ਅਧਿਕਾਰ ਨੂੰ ਖੋਹਦੇ ਹੋਏ ਲੋਕਤੰਤਰ ਦਾ ਵੀ ਕਤਲ ਕੀਤਾ ਹੈ।  ਉਨਾਂ ਕਿਹਾ ਕਿ ਜਿਹੜੇ ਅਫਸਰ ਅੱਜ ਕਾਂਗਰਸ ਦੀ ਸਹਿ ਉੱਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਬਜਾਏ ਕਾਂਗਰਸੀ ਵਰਕਰ ਦੇ ਤੌਰ ਉੱਤੇ ਕੰਮ ਕਰ ਰਹੇ ਹਨ, ਉਨਾਂ ਉੱਤੇ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਰਵਾਈ ਕੀਤੀ ਜਾਵੇਗੀ। 

cm punjabcm punjab

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹਾਰ ਤੋਂ ਡਰਦੇ ਹੋਏ ਅੱਜ ਸਰਕਾਰੀ ਤੰਤਰ ਦੀ ਸਹਿ ਉੱਤੇ ਕਾਂਗਰਸੀ ਗੁੰਡਿਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਵਾਈ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਡਰਾ ਧਮਾਕਾ ਕੇ ਆਪਣੀ ਹਾਰ ਨੂੰ ਜਿੱਤ ਵਿੱਚ ਨਹੀਂ  ਬਦਲ ਸਕਦੇ। ਉਨਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰ ਚੋਣਾਂ ਜਿੱਤਣਗੇ।

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪ੍ਰੰਤੂ ਸੱਤਾ ਦੇ ਨਸ਼ੇ ਵਿੱਚ ਸਭ ਕੁਝ ਭੁੱਲ ਗਏ। ਉਨਾਂ ਕਿਹਾ ਕਿ ਹੁਣ ਜਦੋਂ ਆਪਣੇ ਵਾਅਦੇ ਪੂਰੇ ਨਾ ਹੋਣ ਕਾਰਨ ਹਾਰ ਦਾ ਡਰ ਸਤਾਉਣ ਲੱਗਿਆ ਤਾਂ ਇਕ ਜ਼ਿੰਮੇਵਾਰ ਅਹੁਦੇ ਉੱਤੇ ਬੈਠੇ ਹੋਏ ਵੀ ਪੰਜਾਬ ਵਿੱਚ ਕਾਂਗਰਸੀ ਗੁੰਡਿਆਂ ਨੂੰ ਸਹਿ ਦੇ ਕੇ ਲੋਕਤੰਤਰ ਦਾ ਕਤਲ ਕਰ ਰਹੇ ਹਨ।  ਉਨਾਂ ਕਿਹਾ ਕਿ 17 ਫਰਵਰੀ ਨੂੰ ਆਉਣ ਵਾਲੇ ਨਤੀਜੇ ਕਾਂਗਰਸ ਨੂੰ ਗੁੰਡਾਗਰਦੀ ਦਾ ਸਬਕ ਸਿਖਾਉਂਦੇ ਹੋਏ ਹਾਰ ਦਾ ਰਾਹ ਦਿਖਾਉਣਗੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement