ਭਵਾਨੀਗੜ੍ਹ ‘ਚ ਉਮੀਦਵਾਰਾਂ ਨੇ ਕੀਤੀ ਮਿਸਾਲ ਕਾਇਮ , ਇਕੱਠੇ ਹੋ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ
Published : Feb 14, 2021, 8:04 pm IST
Updated : Feb 14, 2021, 8:09 pm IST
SHARE ARTICLE
photo
photo

ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਪਸੰਦੀਦਾ ਨੇਤਾ ਚੁਣਨ ਦਾ ਅਧਿਕਾਰ ਹੈ ।

ਸੰਗਰੂਰ , ਤੇਜਿੰਦਰ ਕੁਮਾਰ ਸ਼ਰਮਾ :  ਜ਼ਿਲ੍ਹਾ ਸੰਗਰੂਰ ਦੀ ਤਹਿਸੀਲ  ਭਵਾਨੀਗੜ੍ਹ ਦੇ ਉਮੀਦਵਾਰਾਂ ਨੇ ਲੋਕਾਂ ਨੂੰ ਸ਼ਾਂਤੀ ਬਹਾਲ ਰੱਖਣ ਦੀ ਅਪੀਲ ਕਰਦਿਆਂ ਸ਼ਾਂਤੀ ਨਾਲ ਉਮੀਦਵਾਰ ਨੂੰ ਚੁਣਨ ਦਾ ਸੁਨੇਹਾ ਦਿੱਤਾ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਲੋਕਤੰਤਰਕ ਪ੍ਰਕਿਰਿਆ ਹੈ , ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਪਸੰਦੀਦਾ ਨੇਤਾ ਚੁਣਨ ਦਾ ਅਧਿਕਾਰ ਹੈ । ਇਸ ਲਈ ਇਸ ਲੋਕਤੰਤਰ ਪ੍ਰਕਿਰਿਆ ਦਾ ਸਨਮਾਨ ਕਰਦਿਆਂ ਸਾਨੂੰ ਵੋਟਾਂ ਦੀ ਕੰਮ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ ।

photophotoਇਸ ਮੌਕੇ ਤੇ ਮੌਜੂਦ ਕਾਂਗਰਸ ਪਾਰਟੀ ਦੀ ਉਮੀਦਵਾਰ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦੇ ਆਧਾਰ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ , ਲੋਕ ਸਾਡੇ ਕੰਮਾਂ ਨੂੰ ਦੇਖਦੇ ਹੋਏ ਸਾਨੂੰ ਵੋਟਾਂ ਦੀ ਰਹੇ ਹਨ । ਕਿਉਂਕਿ ਕਾਂਗਰਸ ਦੇ ਵਰਕਰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ।  ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੇ ਲੋਕਾਂ ਦਾ ਗੁੱਸਾ ਸਿਖਰਾਂ ‘ਤੇ ਹੈ ।

photophotoਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਿਹਾ ਕਿ ਬੇਸ਼ੱਕ ਦੀ ਕਾਂਗਰਸ ਪਾਰਟੀ ਆਪਣੇ ਕੀਤੇ ਗਏ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ ਪਰ ਇਹ ਸਭ ਲੋਕਾਂ ਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਨੇ ਲੋਕਾਂ ਲਈ ਕਿੰਨਾ ਕੁ ਕੰਮ ਕੀਤੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦਾ ਅਕਾਲੀ ਕਾਂਗਰਸ ਪਾਰਟੀਆਂ ਤੋਂ ਮੂੰਹ ਮੁੜ ਚੁੱਕਾ ਹੈ, ਪੰਜਾਬ ਦੇ ਲੋਕ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੈ । ਇਸ ਲਈ ਸਾਡੀ ਜਿੱਤ ਯਕੀਨੀ ਹੈ । 

photophotoਸਥਿਤੀ ਦਾ ਜਾਇਜ਼ਾ  ਲੈਣ ਪਹੁੰਚੇ ਡੀ ਐੱਸ ਪੀ ਨੇ ਕਿਹਾ ਕਿ ਲੋਕ ਨੂੰ ਸ਼ਾਂਤੀਪੂਰਵਕ ਢੰਗ ਨਾਲ ਆਪਣੀ ਵੋਟ ਪਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਆਪਣੇ ਸਾਰੇ  ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਸੀ । ਲੋਕਾਂ ਨੂੰ ਹੁਣ ਬੇਫ਼ਿਕਰ ਹੋ ਕੇ ਆਪਣੀਆਂ ਵੋਟਾਂ ਪਾਉਣ ਜਾਣਾ ਚਾਹੀਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement