Punjab Municipal Election 2021: ਪੋੋੋਲਿੰਗ ਬੂਥ ਤੋਂ ਘਰ ਪਰਤੇ ਵਿਅਕਤੀ ਦੀ ਮੌਤ
Published : Feb 14, 2021, 5:27 pm IST
Updated : Feb 14, 2021, 5:27 pm IST
SHARE ARTICLE
person
person

ਨਿੱਜੀ ਹਸਪਤਾਲ ਰਾਏਕੋਟ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਰਾਏਕੋਟ-  ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਰਹੀਆਂ ਹਨ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-5 ਤੋਂ ਨਗਰ ਕੌਂਸਲ ਚੋਣਾਂ ਲਈ ਵੋਟ ਪਾ ਕੇ ਘਰ ਪਰਤੇ ਇਕ ਵਿਅਕਤੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

electionelection

ਮਿਲੀ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਹੈ।  ਇਸ ਵਿਅਕਤੀ ਦਾ ਨਾਂ ਰਾਜਪਾਲ ਉਰਫ਼ ਰਾਜਾ ਹਲਵਾਈ (55) ਪੁੱਤਰ ਮੋਹਣ ਲਾਲ ਹੈ ਜੋ ਵਾਰਡ ਨੰਬਰ-5 ਦੇ ਨਗਰ ਕੌਂਸਲ ਦਫ਼ਤਰ ਸਥਿਤ ਬੂਥ 'ਤੇ ਆਪਣੀ ਵੋਟ ਪਾ ਕੇ ਘਰ ਵਾਪਸ ਪਰਤਿਆ ਸੀ, ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਰਾਏਕੋਟ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement