ਸੁਨੀਲ ਜਾਖੜ ਨੇ ਸਾਧੇ ਵਿਰੋਧੀਆਂ 'ਤੇ ਨਿਸ਼ਾਨੇ, ਪੀਐੱਮ ਮੋਦੀ ਨੂੰ ਕੀਤੇ ਸਵਾਲ 
Published : Feb 14, 2022, 3:34 pm IST
Updated : Feb 14, 2022, 3:35 pm IST
SHARE ARTICLE
Sunil Kumar Jakhar
Sunil Kumar Jakhar

ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਪਾਰਟੀਆਂ ਅੰਦਰੋਂ ਮਿਲੀਆਂ ਹੋਈਆਂ ਹਨ ਪਰ ਬਾਹਰ ਇਕ ਦੂਜੇ ਵਿਰੁੱਧ ਬੋਲ ਕੇ ਦਿਖਾਵਾ ਕਰਦੀਆਂ ਹਨ।

 

ਹੁਸ਼ਿਆਰਪੁਰ  - ਅੱਜ ਰਾਹੁਲ ਗਾਂਧੀ ਹੁਸ਼ਿਆਰਪੁਰ ਪਹੁੰਚੇ ਸਨ ਜਿੱਥੇ ਉਹਨਾਂ ਨੇ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਬਰਿੰਦਰਜੀਤ ਸਿੰਘ ਪਾਹੜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਤੇ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ। ਇਸ ਰੈਲੀ ਦੌਰਾਨ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਰੌਲੀ ਨੂੰ ਸੰਬੋਧਨ ਕੀਤਾ ਤੇ ਵਿਰੋਧੀਆਂ ਨੂੰ ਨਿਸਾਨੇ 'ਤੇ ਲਿਆ। ਸੁਨੀਲ ਜਾਖੜ ਨੇ ਆਪਣੇ ਸੰਬੋਧਨ ’ਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਪਾਰਟੀਆਂ ਅੰਦਰੋਂ ਮਿਲੀਆਂ ਹੋਈਆਂ ਹਨ ਪਰ ਬਾਹਰ ਇਕ ਦੂਜੇ ਵਿਰੁੱਧ ਬੋਲ ਕੇ ਦਿਖਾਵਾ ਕਰਦੀਆਂ ਹਨ।

Sunil Kumar Jakhar Sunil Kumar Jakhar

ਉਹਨਾਂ ਨੇ ਇਹ ਗੱਲ ਇਕ ਵਾਰ ਫਿਰ ਦੁਹਰਾਈ ਕਿ ਲੋਕ ਭਾਵੇਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਜਾਂ ਕੇਜਰੀਵਾਲ ਨੂੰ ਪਰ ਇਹ ਵੋਟ ਭਾਜਪਾ ਨੂੰ ਹੀ ਜਾਵੇਗੀ, ਕਿਉਂਕਿ ਇਹ ਭਾਜਪਾ ਦੇ ਏਜੰਟ ਹਨ।  ਸੁਨੀਲ ਜਾਖੜ ਨੇ ਕਿਹਾ ਕਿ ਅੱਜ 14 ਫਰਵਰੀ ਹੈ ਤੇ  ਅੱਜ ਦੇ ਦਿਨ ਭਾਜਪਾ ਵਾਲੇ ਵੈਲੇਨਟਾਇਨ ਡੇਅ ਮਨਾਉਣਗੇ। ਅੱਜ ਦੇ ਦਿਨ ਹੀ ਸੀ.ਆਰ.ਪੀ ਦੇ ਜਵਾਨਾਂ ਨੇ ਦੇਸ਼ ਲਈ ਸ਼ਹਾਦਤ ਦਿੱਤੀ ਸੀ, ਪੁਲਵਾਮਾ ਹਮਲਾ ਹੋਇਆ ਸੀ ਤੇ ਇਸ ਦਾ ਜ਼ਿੰਮੇਵਾਰ ਕੌਣ ਹੈ? ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਸੁਰੱਖਿਆਂ ਦੀ ਫ਼ਿਕਰ ਪਈ ਹੋਈ ਹੈ, ਜਿਸ ਦੀ ਜਾਂਚ ਲਈ ਕਈ ਤਰ੍ਹਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ। 

Sunil Kumar JakharSunil Kumar Jakhar

ਜਾਖੜ ਨੇ ਕਿਹਾ ਕਿ ਪੀਐੱਮ ਮੋਦੀ ਇਸ ਗੱਲ ਦਾ ਜਵਾਬ ਦੇਣ ਕਿ ਅੱਜ ਦੇ ਦਿਨ ਸੀ.ਆਰ.ਪੀ ਦੇ ਸ਼ਹੀਦ ਹੋਏ ਜਵਾਨਾਂ ਲਈ ਜੋ ਕਮੇਟੀ ਬਣਾਈ ਗਈ ਸੀ, ਉਸ ਦਾ ਕੀ ਹੋਇਆ? ਇਹ ਜਵਾਨ ਕਿਵੇਂ ਸ਼ਹੀਦ ਹੋਏ, ਇਸ ਬਾਰੇ ਹੋਈ ਜਾਂਚ ਦੀ ਰਿਪੋਰਟ ਕਿੱਥੇ ਹੈ? ਜਵਾਨਾਂ ਦੀ ਸ਼ਹਾਦਤ ਦਾ ਜ਼ਿੰਮੇਵਾਰ ਕੌਣ ਹੈ? ਸੁਨੀਲ ਜਾਖੜ ਨੇ ਕਿਹਾ ਕਿ ਵਿਰੋਧੀਆਂ ਵਲੋਂ ਇਸ ਰੈਲੀ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ। ਲੋਕਾਂ ਦੇ ਨਾਲ-ਨਾਲ ਮੁੱਖ ਮੰਤਰੀ ਚੰਨੀ ਨੂੰ ਵੀ ਹੁਸ਼ਿਆਰਪੁਰ ਆਉਣ ਤੋਂ ਰੋਕਿਆ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement