ਸਹੁਰਿਆਂ ਤੋਂ ਘਰ ਵਾਪਸ ਜਾਂਦੇ ਸਮੇਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ

By : KOMALJEET

Published : Feb 14, 2023, 2:27 pm IST
Updated : Feb 14, 2023, 2:27 pm IST
SHARE ARTICLE
Jatin (file photo)
Jatin (file photo)

ਤੇਜ਼ ਰਫ਼ਤਾਰ ਕਾਰ ਨੇ ਮਾਰੀ ਐਕਟਿਵਾ ਸਵਾਰ ਨੂੰ ਟੱਕਰ

ਫ਼ਿਰੋਜ਼ਪੁਰ: ਬੀਤੇ ਦਿਨ ਫਿਰੋਜ਼ਪੁਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਰੋਡ ’ਤੇ ਸਥਿਤ ਪਿੰਡ ਬੂਟੇਵਾਲਾ ਨਜ਼ਦੀਕ ਹਾਦਸਾ ਵਾਪਰਿਆ ਜਿਸ ਵਿਚ ਫ਼ਰੀਦਕੋਟ ਦੇ ਰਹਿਣ ਵਾਲੇ ਨੌਜਵਾਨ ਜਤਿਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤ 

ਪ੍ਰਾਪਤ ਵੇਰਵਿਆਂ ਅਨੁਸਾਰ ਜਤਿਨ ਫ਼ਿਰੋਜ਼ਪੁਰ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ ਅਤੇ ਇਥੋਂ ਐਕਟਿਵਾ 'ਤੇ ਫਰੀਦਕੋਟ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਬੂਟੇਵਾਲਾ ਨਜ਼ਦੀਕ ਦੂਜੇ ਪਾਸਿਉਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜਤਿਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੁੱਲਗੜੀ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement