Farmers’ protest: ਹਰਿਆਣਾ ਵਲੋਂ ਪੰਜਾਬ ਦੀ ਹੱਦ ਅੰਦਰ ਡਰੋਨ ਉਡਾਣ ’ਤੇ ਪਟਿਆਲਾ ਪ੍ਰਸ਼ਾਸਨ ਨੇ ਜਤਾਇਆ ਇਤਰਾਜ਼
Published : Feb 14, 2024, 1:53 pm IST
Updated : Feb 14, 2024, 1:53 pm IST
SHARE ARTICLE
Farmers’ protest: Patiala DC objects to Haryana dropping tear-gas shells in Punjab
Farmers’ protest: Patiala DC objects to Haryana dropping tear-gas shells in Punjab

ਕਿਹਾ, ਸ਼ੰਭੂ ਬਾਰਡਰ ’ਤੇ ਪੰਜਾਬ ਦੀ ਹੱਦ ਅੰਦਰ ਨਾ ਭੇਜਿਆ ਜਾਵੇ ਡਰੋਨ

Farmers’ protest: ਪੰਜਾਬ ਦੇ ਅਧਿਕਾਰੀਆਂ ਨੇ ਹਰਿਆਣਾ ਵਲੋਂ ਸ਼ੰਭੂ ਸਰਹੱਦ 'ਤੇ ਪੰਜਾਬ ਦੇ ਖੇਤਰ ਵਿਚ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ 'ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਾਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਪੰਜਾਬ ਦੀ ਹੱਦ ਅੰਦਰ ਅਪਣੇ ਡਰੋਨ ਨਾ ਭੇਜਣ ਲਈ ਕਿਹਾ ਹੈ।

ਹਰਿਆਣਾ ਪੁਲਿਸ ਨੇ ਮੰਗਲਵਾਰ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਦੇ ਹੋਏ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਤਾਇਨਾਤ ਕੀਤਾ ਸੀ। ਕਿਸਾਨਾਂ ਨੇ ਦਾਅਵਾ ਕੀਤਾ ਕਿ ਜਦੋਂ ਉਹ ਪੰਜਾਬ ਦੀ ਹੱਦ ਦੇ ਅੰਦਰ ਖੜ੍ਹੇ ਸੀ ਤਾਂ ਡਰੋਨ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਕਈ ਗੋਲੇ ਸੁੱਟੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀ.ਸੀ. ਪਟਿਆਲਾ ਨੇ ਸਮਾਚਾਰ ਏਜੰਸੀ ਨੂੰ ਦਸਿਆ, ''ਮੈਂ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਸਾਡੇ ਖੇਤਰ ਦੇ ਅੰਦਰ ਡਰੋਨ ਨਾ ਭੇਜਣ ਲਈ ਪੱਤਰ ਲਿਖਿਆ ਹੈ।'' ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਅੰਬਾਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਵੀ ਸੂਚਿਤ ਕਰ ਦਿਤਾ ਹੈ। ਪਾਰੇ ਨੇ ਕਿਹਾ ਕਿ ਅੰਬਾਲਾ ਦੇ ਅਧਿਕਾਰੀਆਂ ਕੋਲ ਮਾਮਲਾ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਹੁਣ ਸਰਹੱਦ 'ਤੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿਤੀ ਹੈ।

(For more Punjabi news apart from Farmers’ protest: Patiala DC objects to Haryana dropping tear-gas shells in Punjab, stay tuned to Rozana Spokesman)

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement