Punjab News:PSPCL ਦਾ ਸਬ ਡਵੀਜ਼ਨਲ ਅਫ਼ਸਰ ਅਤੇ ਮਾਲ ਲੇਖਾਕਾਰ 30,000 ਰੁਪਏ ਰਿਸ਼ਵਤ ਲੈਂਦੇ ਕਾਬੂ
Published : Feb 14, 2024, 6:00 pm IST
Updated : Feb 14, 2024, 6:00 pm IST
SHARE ARTICLE
Vigilance Bureau arrests PSPCL SDO and RO for taking bribe
Vigilance Bureau arrests PSPCL SDO and RO for taking bribe

3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ ਮੰਗੀ ਰਿਸ਼ਵਤ

Punjab News:  ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ 'ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more Punjabi news apart from Vigilance Bureau arrests PSPCL SDO and RO for taking bribe, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement