Punjab News : ਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਗਹਿਰਾ ਸਦਮਾ, ਪੋਤਰੀ ਰਾਜਨਦੀਪ ਕੌਰ ਦਾ ਹੋਇਆ ਦਿਹਾਂਤ 

By : BALJINDERK

Published : Feb 14, 2025, 4:21 pm IST
Updated : Feb 14, 2025, 4:21 pm IST
SHARE ARTICLE
ਮ੍ਰਿਤਕ  ਰਾਜਨਦੀਪ ਕੌਰ ਦੀ ਫਾਈਲ ਫੋਟੋ
ਮ੍ਰਿਤਕ ਰਾਜਨਦੀਪ ਕੌਰ ਦੀ ਫਾਈਲ ਫੋਟੋ

Punjab News : ਗੁੜਗਾਓਂ ਵਿਖੇ ਮੈਡੀਕਲ ਦੀ ਕਰ ਰਹੀ ਸੀ ਪੜ੍ਹਾਈ

Punjab News in Punjabi : ਸਰਦਾਰ ਜਗਜੀਤ ਸਿੰਘ ਜੀ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ। ਡੱਲੇਵਾਲ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਸਨ, ਬੀਤੇ ਦਿਨੀਂ ਅਕਾਲ ਚਲਾਣਾ ਕਰ ਗਈ ਹੈ। ਪੂਰੇ ਪਰਿਵਾਰ ਸਕੇ ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਡੱਲੇਵਾਲ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਪ੍ਰਧਾਨ ਜੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਬੱਚੀ ਦੇ ਅੰਤਮ ਸੰਸਕਾਰ ਉੱਪਰ ਨਹੀਂ ਪਹੁੰਚ ਸਕੇ। ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ’ਚ ਯੋਗ ਅਸਥਾਨ ਬਖਸ਼ਣ, ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਕਰਨ। 

 ਦੱਸ ਦੇਈਏ ਕਿ ਜਗਜੀਤ  ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ 81ਵੇਂ ਦਿਨ ਮਰਨ ਵਰਤ ’ਤੇ ਬੈਠੇ ਹੋਏ ਹਨ। 

(For more news apart from Jagjit Singh Dallewal got deep shock, granddaughter Rajandeep Kaur passed away News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement