ਚੰਡੀਗੜ੍ਹ 'ਚ ਕੇਂਦਰ ਤੇ ਕਿਸਾਨਾਂ ਦੀ ਬੈਠਕ ਅੱਜ, ਬੈਠਕ 'ਚ ਜਗਜੀਤ ਡੱਲੇਵਾਲ ਵੀ ਹੋਣਗੇ ਸ਼ਾਮਲ
Published : Feb 14, 2025, 7:13 am IST
Updated : Feb 14, 2025, 11:04 am IST
SHARE ARTICLE
Meeting of Center and farmers in Chandigarh today
Meeting of Center and farmers in Chandigarh today

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਰਹਿਣਗੇ ਮੌਜ਼ੂ, MSP ਸਮੇਤ ਹੋਰ ਮੰਗਾਂ 'ਤੇ ਹੋਵੇਗੀ ਚਰਚਾ

ਖਨੌਰੀ (ਸਤਨਾਮ ਸਿੰਘ ਕੰਬੋਜ): ਅੱਜ ਚੰਡੀਗੜ੍ਹ ਵਿਚ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ । ਕਿਸਾਨਾਂ ਵਲੋਂ ਇਸ ਵਿਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ।

ਦੱਸ ਦੇਈਏ ਕਿ ਕਿਸਾਨ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਡੱਲੇਵਾਲ, ਜੋ 81 ਦਿਨਾਂ ਤੋਂ ਮਰਨ ਵਰਤ ’ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਕਿਸਾਨ ਆਗੂਆਂ ਨੇ ਦਸਿਆ ਕਿ 21 ਫ਼ਰਵਰੀ ਨੂੰ ਸ਼ੁਭਕਰਨ ਸਿੰਘ ਦੀ ਸ਼ਹਾਦਤ ਦੀ ਪਹਿਲੀ ਬਰਸੀ ’ਤੇ ਬਠਿੰਡਾ ਜ਼ਿਲ੍ਹੇ ਦੇ ਬੱਲੋਹ ਪਿੰਡ ਵਿਚ ਵਿਸ਼ਾਲ ਸ਼ਰਧਾਂਜਲੀ ਸਭਾ ਆਯੋਜਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਪੁਰਾ ਮੋਰਚਿਆਂ ’ਤੇ ਵੀ ਸ਼ਰਧਾਂਜਲੀ ਸਭਾਵਾਂ ਹੋਣਗੀਆਂ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement