ਪੇਪਰ ਦੇਣ ਗਿਆ ਵਿਦਿਆਰਥੀ ਹੋਇਆ ਲਾਪਤਾ
Published : Mar 14, 2019, 10:32 am IST
Updated : Mar 14, 2019, 10:32 am IST
SHARE ARTICLE
A student has been missing
A student has been missing

ਲਾਪਤਾ ਹੋਏ ਵਿਦਿਆਰਥੀ ਦਾ ਨਾਂਅ ਅਰਸ਼ਜੋਤ ਸਿੰਘ ਹੈ ,ਜੋ ਬਾਰ੍ਹਵੀਂ ਜਮਾਤ ਦਾ ਪੇਪਰ ਦੇਣ ਲਈ ਸਮਰਾਲਾ ਗਿਆ ਸੀ।

ਮਾਛੀਵਾੜਾ : ਮਾਛੀਵਾੜਾ ਦੇ ਥਾਣਾ ਅਧੀਨ ਪੈਂਦੇ ਪਿੰਡ ਊਰਨਾ ਦਾ ਇੱਕ ਵਿਦਿਆਰਥੀ ਬਾਰ੍ਹਵੀਂ ਜਮਾਤ ਦਾ ਪੇਪਰ ਦੇਣ ਗਿਆ ਸੀ। ਉਹ ਪੇਪਰ ਦੇਣ ਪਹੁੰਚਿਆ ਹੀ ਨਹੀਂ। ਉਸ ਦੇ ਅਚਾਨਕ ਗਾਇਬ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਉਸ ਵਿਦਿਆਰਥੀ ਦੇ ਪਰਿਵਾਰ ਨੂੰ ਸੁਚਿਤ ਕੀਤਾ ਗਿਆ। ਉਸ ਦੇ ਪਰਿਵਾਰ ਵੱਲੋਂ ਉਸਦੀ ਦੀ ਭਾਲ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਲਾਪਤਾ ਹੋਏ ਵਿਦਿਆਰਥੀ ਦਾ ਨਾਂਅ ਅਰਸ਼ਜੋਤ ਸਿੰਘ ਹੈ ,ਜੋ ਬਾਰ੍ਹਵੀਂ ਜਮਾਤ ਦਾ ਪੇਪਰ ਦੇਣ ਲਈ ਸਮਰਾਲਾ ਗਿਆ ਸੀ ਪਰ ਉਹ ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਿਆ ਹੈ।ਇਸ ਸਬੰਧੀ ਜਦੋਂ ਪਰਿਵਾਰ ਨੇ ਉਸ ਦੇ ਦੋਸਤਾਂ ਕੋਲੋਂ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਅਰਸ਼ਜੋਤ ਪੇਪਰ ਦੇਣ ਨਹੀਂ ਗਿਆ ਸੀ। 

Exam HallExam Hall

ਉਸ ਦਾ ਪਰਿਵਾਰ ਉਸ ਦੀ ਭਾਲ ਕਰਦਾ- ਕਰਦਾ ਸਰਹਿੰਦ ਨਹਿਰ ‘ਤੇ ਪੁੱਜਾ ਤਾਂ ਉਸ ਦਾ ਸਾਈਕਲ ਸਰਹਿੰਦ ਨਹਿਰ ਕਿਨਾਰੇ ਪਵਾਤ ਪੁਲ ਕੋਲੋ ਮਿਲਿਆ। ਓਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਦਿਆਰਥੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਪੁਲਿਸ ਵੱਲੋਂ ਲਾਸ਼ ਦੀ ਭਾਲ ਨਹਿਰ ਵਿਚ ਕੀਤੀ ਜਾ ਰਹੀ ਹੈ।ਲਾਪਤਾ ਵਿਦਿਆਰਥੀ ਅਰਸ਼ਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਰਸ਼ਜੋਤ ਸਿੰਘ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ।

ਉਨ੍ਹਾਂ ਨੇ ਦੱਸਿਆ ਕਿ ਘਰ ਵਿਚ ਵੀ ਅਜਿਹੀ ਕੋਈ ਗੱਲ ਨਹੀਂ ਹੋਈ ਕਿ ਉਹ ਨਹਿਰ ਵਿਚ ਛਾਲ ਮਾਰਨ ਵਾਲਾ ਕੋਈ ਵੱਡਾ ਕਦਮ ਚੁੱਕ ਸਕੇ। ਫਿਲਹਾਲ ਉਸ ਦੀ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪੂਰਾ ਮਾਮਲਾ ਕੀ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement