ਬੁੱਢਾ ਦਲ ਦੇ ਛੇਵੇਂ ਜਥੇਦਾਰ ਨਿਹੰਗ ਬਾਬਾ ਫੂਲਾ ਸਿੰਘ ਸ਼ਹੀਦ ਦੀ ਬਰਸੀ ਅੱਜ
Published : Mar 14, 2020, 8:09 am IST
Updated : Mar 14, 2020, 8:09 am IST
SHARE ARTICLE
File Photo
File Photo

ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96  ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਵਿਚ 14 ਮਾਰਚ ਨੂੰ ...

ਅੰਮ੍ਰਿਤਸ਼ਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96  ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਵਿਚ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਿੰਘ  ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ,

File PhotoFile Photo

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਪੂਰਨ ਸ਼ਰਧਾ ਸਤਿਕਾਰ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿਚ ਮਨਾਇਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੇ ਅਦੇਸਾਂ ਅਨੁਸਾਰ ਬੁਰਜ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

File PhotoFile Photo

ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ  ਨਿਹੰਗ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਜਿਸ ਵਿਚ ਕੌਮ ਦੇ ਮਹਾਨ ਪ੍ਰਚਾਰਕ, ਸੰਤ ਮਹਾਂਪੁਰਸ, ਰਾਗੀ, ਢਾਡੀ, ਕਵੀਸਰ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਹਾਜਰੀ ਭਰਨਗੇ।

File PhotoFile Photo

ਇਸ ਸਮੇਂ ਵਿਸ਼ੇਸ਼ ਤੌਰ 'ਤੇ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਦਿਵਸ ਵਜੋਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫਲਦਾਰ, ਫੁੱਲਦਾਰ ਬੂਟੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਲਗਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement