'ਆਪ' ਨੇ ਹੋਲੇ ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਨੱਕੀਆਂ ਟੋਲ ਪਲਾਜ਼ਾ ਕੀਤਾ ਮੁਫ਼ਤ
Published : Mar 14, 2022, 4:37 pm IST
Updated : Mar 14, 2022, 4:44 pm IST
SHARE ARTICLE
Photo
Photo

'ਆਪ' ਨੇ ਸੰਗਤਾਂ ਲਈ ਕੀਤਾ ਵੱਡਾ ਐਲਾਨ

 

ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜ੍ਹਾਅ ਅੱਜ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਆਰੰਭ ਕੀਤਾ ਜਾਵੇਗਾ।

 

 

PHOTO
PHOTO

 

ਸੰਗਤਾਂ ਦੀ ਆਮਦ ਨੂੰ ਲੈ ਕੇ ਰਿਹਾਇਸ਼, ਲੰਗਰ, ਗਠੜੀ ਘਰ, ਜੋੜਾ ਘਰ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸੰਗਤਾਂ ਦੀ ਰਿਹਾਇਸ਼ ਲਈ 2 ਆਰਜ਼ੀ ਤੌਰ ’ਤੇ ਵਾਟਰ ਪਰੂਫ਼ ਟੈਂਟ ਵੀ ਲਗਾਏ ਗਏ ਹਨ, ਜਿਸ ਵਿਚ 2000 ਦੇ ਕਰੀਬ ਸੰਗਤਾਂ ਅਰਾਮ ਕਰ ਸਕਦੀਆਂ ਹਨ।

PHOTOPHOTO

 

 ਇਸ ਦੇ ਨਾਲ ਹੀ ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਤੇ ਡੀ.ਐੱਸ. ਪੀ ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ। 

 

 

ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵਲੋਂ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਟੁੱਟੀਆਂ ਹੋਈਆਂ ਸੜਕਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਹਨਾਂ ਨੇ ਨੱਕੀਆਂ ਟੋਲ ਪਲਾਜ਼ੇ ਨੂੰ 19 ਮਾਰਚ ਤੱਕ ਸੰਗਤਾਂ ਲਈ ਫਰੀ ਖੋਲ੍ਹਣ ਦਾ ਐਲਾਨ ਵੀ ਕੀਤਾ। 

 

PHOTOPHOTO

ਉਨ੍ਹਾਂ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

PHOTOPHOTO

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement