ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਮਗਰੋਂ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ, ‘ਸਿਆਸਤ ਵਿਚ ਜਿੱਤ ਹਾਰ ਚੱਲਦੀ ਰਹਿੰਦੀ ਹੈ’
Published : Mar 14, 2022, 4:24 pm IST
Updated : Mar 14, 2022, 4:29 pm IST
SHARE ARTICLE
Parkash Singh Badal
Parkash Singh Badal

ਦੱਸ ਦੇਈਏ ਕਿ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਆਸਤ ਵਿਚ ਜਿੱਤ-ਹਾਰ ਚਲਦੀ ਰਹਿੰਦੀ ਹੈ। ਪਹਿਲਾਂ ਵੀ ਪਾਰਟੀ ਉੱਤੇ ਕਈ ਮੁਸ਼ਕਲਾਂ ਆਉਂਦੀਆਂ ਰਹੀਆਂ ਹਨ। ਅਕਾਲੀ ਦਲ ਦੀ ਵੀ ਪੰਜਾਬ ਵਿਚ ਲਹਿਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਿੱਤਾਂ ਲਈ ਲੜਦੇ ਰਹਾਂਗੇ।

Parkash Singh BadalParkash Singh Badal

ਉਹਨਾਂ ਕਿਹਾ, “ਲੋਕਾਂ ਦੇ ਫਤਵੇ ਅੱਗੇ ਅਸੀਂ ਸਿਰ ਝੁਕਾਉਂਦੇ ਹਾਂ। ਕਈ ਵਾਰ ਉਤਾਰ ਚੜਾਅ ਆਉਂਦੇ ਰਹਿੰਦੇ ਹਨ। ਸਿਆਸਤ ਵਿਚ ਜਿੱਤ ਹਾਰ ਚੱਲਦੀ ਰਹਿੰਦੀ ਹੈ। ਪਹਿਲਾਂ ਵੀ ਪਾਰਟੀ ਉੱਤੇ ਕਈ ਮੁਸ਼ਕਲਾਂ ਆਈਆਂ ਹਨ। ਅਸੀਂ ਪੰਜਾਬ ਅਤੇ ਦੇਸ਼ ਦੀ ਹਿੱਤਾਂ ਦੀ ਲੜਾਈ ਲੜਦੇ ਰਹਾਂਗੇ”।

Parkash Singh BadalParkash Singh Badal

ਦੱਸ ਦੇਈਏ ਕਿ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿਚ ਪਹਿਲੀ ਵਾਰ ਸਿਰਫ਼ 3 ਹੀ ਸੀਟਾਂ ਮਿਲ ਸਕੀਆਂ ਅਤੇ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement