ਬਲਬੀਰ ਸਿੱਧੂ ਨੇ ਮਹਿਲਾ ਸਸ਼ਕਤੀਕਰਨ ਲਈ ਰਾਹੁਲ ਗਾਂਧੀ ਦੀਆਂ 'ਨਾਰੀ ਨਿਆਂ ਗਰੰਟੀਆਂ' ਦੀ ਕੀਤੀ ਸ਼ਲਾਘਾ
Published : Mar 14, 2024, 3:37 pm IST
Updated : Mar 14, 2024, 3:37 pm IST
SHARE ARTICLE
Balbir Sidhu
Balbir Sidhu

ਕਿਹਾ, ਲੋਕ ਸਭਾ ਚੋਣਾਂ ਵਿਚ ਇਹ ਗਰੰਟੀਆਂ ਪਾਸਾ ਪਲਟਾਊ ਸਾਬਤ ਹੋਣਗੀਆਂ 

ਚੰਡੀਗੜ੍ਹ - ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੇਸ਼ ਦੀਆਂ ਔਰਤਾਂ ਲਈ ਐਲਾਨੀਆਂ ਪੰਜ ਗਰੰਟੀਆਂ ਦੀ ਸ਼ਲਾਘਾ ਕੀਤੀ ਹੈ। ਬਲਬੀਰ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਪੰਜ 'ਨਾਰੀ ਨਿਆਂ ਗਰੰਟੀਆਂ' ਵਿਚ ਮਹਾ ਲਕਸ਼ਮੀ, ਅੱਧੀ ਅਬਾਦੀ-ਪੂਰਾ ਹੱਕ, ਸ਼ਕਤੀ ਕਾ ਸਨਮਾਨ, ਮਿਤਰਤਾ ਅਧਿਕਾਰ ਅਤੇ ਸਾਵਿਤ੍ਰੀ ਫੂਲੇ ਹੋਸਟਲ ਸਕੀਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਇਹ ਮੰਨਦੀ ਰਹੀ ਹੈ ਕਿ ਔਰਤਾਂ ਦੇ ਸਸ਼ਕਤੀਕਰਨ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ,  ਇਸ ਲਈ ਹੀ ਪਾਰਟੀ ਖ਼ਾਸ ਤੌਰ 'ਤੇ ਔਰਤਾਂ ਲਈ ਪੰਜ ਸ਼ਾਨਦਾਰ ਗਰੰਟੀਆਂ ਲੈ ਕੇ ਆਈ ਹੈ।

ਕਾਂਗਰਸ ਨੇਤਾ ਨੇ ਕਿਹਾ ਕਿ ਮਹਾ ਲਕਸ਼ਮੀ ਗਾਰੰਟੀ ਵਿਚ ਇੱਕ ਗ਼ਰੀਬ ਪਰਿਵਾਰ ਦੀ ਔਰਤ ਨੂੰ ਹਰ ਸਾਲ 1 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕਰਨਾ ਸ਼ਾਮਲ ਹੈ। ਉਹਨਾਂ ਕਿਹਾ ਕਿ ਇਹ ਗਰੰਟੀ ਔਰਤਾਂ ਨੂੰ ਵਿੱਤੀ ਤੌਰ 'ਤੇ ਸੁਤੰਤਰ ਬਣਾਵੇਗੀ। ਉਹਨਾਂ ਕਿਹਾ ਕਿ 'ਅੱਧੀ ਆਬਾਦੀ-ਪੂਰਾ ਹੱਕ' ਗਰੰਟੀ ਤਹਿਤ ਕੇਂਦਰ ਸਰਕਾਰ ਦੀਆਂ ਨਵੀਂਆਂ ਨਿਯੁਕਤੀਆਂ ਵਿਚ ਔਰਤਾਂ ਦੇ 50% ਹਿੱਸੇ ਨੂੰ ਯਕੀਨੀ ਬਣਾਇਆ ਜਾਵੇਗਾ।

ਸਿੱਧੂ ਨੇ ਕਿਹਾ ਕਿ ਇਹ ਪੰਜ ਗਰੰਟੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਸਾ ਪਲਟ ਕੇ ਰੱਖ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਹਿਣ ਲਈ ਹੀ ਗਰੰਟੀਆਂ ਨਹੀਂ ਹਨ ਬਲਕਿ ਅਸਲ ਵਿਚ ‘ਪੱਥਰ ਦੀ ਲਕੀਰ’ ਹਨ, ਜੋ ਬਿਨਾਂ ਕਿਸੇ ਅੜਚਣ ਤੋਂ ਹਰ ਹਾਲਤ ਵਿਚ ਲਾਭਪਾਤਰੀਆਂ ਤੱਕ ਪਹੁੰਚਉਣਗੀਆਂ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਸਿਰਫ਼ ਵਾਅਦੇ ਹੀ ਨਹੀਂ ਕਰਦੀ ਸਗੋਂ ਪੂਰੇ ਕਰਨ ਵਿਚ ਵੀ ਵਿਸ਼ਵਾਸ ਰੱਖਦੀ ਹੈ। 

ਕਾਂਗਰਸੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿ ਲੋਕਾਂ ਦਾ ਆਮ ਆਦਮੀ ਪਾਰਟੀ 'ਚੋਂ ਵਿਸ਼ਵਾਸ ਖ਼ਤਮ ਹੋ ਚੁੱਕਾ ਹੈ, ਜਿਸ ਦੀ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ।
ਬਲਬੀਰ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਆਰਥਿਕ ਤੇ ਸਾਮਜਿਕ ਹਾਲਤ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਇਸ ਵਾਰ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾਉਣ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement