Punjab News: ਕੈਬਨਿਟ ਸਬ-ਕਮੇਟੀ ਵਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
Published : Mar 14, 2024, 8:44 pm IST
Updated : Mar 14, 2024, 8:44 pm IST
SHARE ARTICLE
Cabinet Sub-Committee Holds Meeting with Various Employee Unions
Cabinet Sub-Committee Holds Meeting with Various Employee Unions

ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿਤੇ

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵਲੋਂ ਦਿਤੇ ਮੰਗ ਪੱਤਰਾਂ ਵਿਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ 'ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਅਲਕਨੰਦਾ ਦਿਆਲ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ  ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿਚ ਸਬੰਧਤ ਵਿਭਾਗਾਂ ਵਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ਵਿਹਾਰਕਤਾ, ਮੌਜੂਦਾ ਸਥਿਤੀ ਅਤੇ ਵਿੱਤੀ ਜਿੰਮੇਵਾਰੀ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿਤੇ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਵਲੋਂ ਸਾਂਝੇ ਕੀਤੇ ਗਏ ਕੁਝ ਮੁੱਦਿਆਂ ਬਾਰੇ ਸਬ-ਕਮੇਟੀ ਨੇ ਉਨ੍ਹਾਂ ਤੋਂ ਸਾਰਥਿਕ ਹੱਲ ਲਈ ਸੁਝਾਅ ਮੰਗੇ। ਸਬ-ਕਮੇਟੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਸਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਯਤਨਸ਼ੀਲ ਹੈ।

ਅੱਜ ਕੈਬਨਿਟ ਸਬ-ਕਮੇਟੀ ਵਲੋਂ ਜਿਨ੍ਹਾਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਨ੍ਹਾਂ ਵਿਚ ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੋਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ, ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝ ਫਰੰਟ ਸ਼ਾਮਿਲ ਸਨ।

(For more Punjabi news apart from Cabinet Sub-Committee Holds Meeting with Various Employee Unions , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement