Punjab News: ਮੈਡੀਕਲ ਬੋਰਡ ਨੇ ਸੌਂਪੀ ਪ੍ਰਿਤਪਾਲ ਸਿੰਘ ਦੀ ਰੀਪੋਰਟ; ਹਾਈ ਕੋਰਟ ਨੇ ਬਿਆਨ ਦਰਜ ਕਰਨ ਲਈ ਕਿਹਾ
Published : Mar 14, 2024, 2:29 pm IST
Updated : Mar 14, 2024, 4:30 pm IST
SHARE ARTICLE
 Pritpal Singh
Pritpal Singh

ਹਾਈ ਕੋਰਟ ਨੇ ਵੀ ਸਖਤ ਕਦਮ ਚੁੱਕਦੇ ਹੋਏ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਲਈ ਕਿਹਾ ਹੈ।

Punjab News: ਖਨੌਰੀ ਹੱਦ 'ਤੇ ਜ਼ਖਮੀ ਹੋਏ ਕਿਸਾਨ ਪ੍ਰਿਤਪਾਲ ਸਿੰਘ ਦੀ ਮੈਡੀਕਲ ਰੀਪੋਰਟ ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੇ ਮੈਡੀਕਲ ਬੋਰਡ ਦੀ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪ ਦਿਤੀ ਹੈ। ਇਸ ਰੀਪੋਰਟ ਵਿਚ ਮੈਡੀਕਲ ਬੋਰਡ ਨੇ ਸਰੀਰਕ ਤਸ਼ੱਦਦ ਹੋਣ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਵੀ ਸਖਤ ਕਦਮ ਚੁੱਕਦੇ ਹੋਏ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਲਈ ਕਿਹਾ ਹੈ।

ਦਰਅਸਲ 21 ਫਰਵਰੀ ਨੂੰ ਵਾਪਰੀ ਘਟਨਾ ਵਿਚ ਜ਼ਖਮੀ ਹੋਏ ਪ੍ਰਿਤਪਾਲ ਸਿੰਘ ਦੇ ਪਿਤਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਪੀਜੀਆਈ ਚੰਡੀਗੜ੍ਹ ਨੂੰ ਮੈਡੀਕਲ ਰੀਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਮੈਡੀਕਲ ਰੀਪੋਰਟ ਵਿਚ ਡਾਕਟਰਾਂ ਨੇ ਬਲੰਟ ਫੋਰਸ ਦੀ ਵਰਤੋਂ ਤੋਂ ਇਨਕਾਰ ਨਹੀਂ ਕੀਤਾ ਹੈ। ਪੀਜੀਆਈ ਨੇ ਜਸਟਿਸ ਹਰਕੇਸ਼ ਮਨੂਜਾ ਦੇ ਬੈਂਚ ਨੂੰ ਸੌਂਪੀ ਰੀਪੋਰਟ ਵਿਚ ਇਹ ਰਾਏ ਜ਼ਾਹਰ ਕੀਤੀ ਹੈ ਕਿ ਸੱਟਾਂ ਕਰੀਬ ਦੋ ਹਫ਼ਤੇ ਪੁਰਾਣੀਆਂ ਸਨ। ਇਨ੍ਹਾਂ ਵਿਚੋਂ 4 ਸੱਟਾਂ ਗੰਭੀਰ ਸਨ ਅਤੇ ਬਾਕੀ ਆਮ ਸਨ।

ਰੋਹਤਕ ਅਤੇ ਚੰਡੀਗੜ੍ਹ ਪੀਜੀਆਈਐਮਈਆਰ ਵਲੋਂ ਗਠਿਤ ਮੈਡੀਕਲ ਅਫਸਰਾਂ ਦੇ ਬੋਰਡ ਵਲੋਂ ਦਾਇਰ ਰੀਪੋਰਟ ਦਾ ਨੋਟਿਸ ਲੈਂਦਿਆਂ ਜਸਟਿਸ ਮਨੂਜਾ ਨੇ ਕਿਹਾ ਕਿ ਪ੍ਰਿਤਪਾਲ ਸਿੰਘ ਦਾ ਬਿਆਨ ਦਰਜ ਕਰਨਾ ਉਚਿਤ ਹੋਵੇਗਾ।

ਜਸਟਿਸ ਮਨੂਜਾ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਚੰਡੀਗੜ੍ਹ ਨੂੰ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੂੰ ਪੀਜੀਆਈ ਚੰਡੀਗੜ੍ਹ ਦਾ ਦੌਰਾ ਕਰਨ ਅਤੇ ਇਲਾਜ ਕਰ ਰਹੇ ਡਾਕਟਰਾਂ ਤੋਂ ਇਜਾਜ਼ਤ ਲੈ ਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ।

ਪਿਛਲੀ ਤਰੀਕ ਨੂੰ ਬੈਂਚ ਨੇ ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਨੂੰ ਪ੍ਰਿਤਪਾਲ ਸਿੰਘ ਦੀਆਂ ਸੱਟਾਂ ਬਾਰੇ ਮੈਡੀਕਲ ਬੋਰਡ ਦਾ ਗਠਨ ਕਰਨ ਲਈ ਕਿਹਾ ਸੀ। ਪਿਤਾ ਨੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਰਹੇ ਪ੍ਰਿਤਪਾਲ ਦੀ ਭਾਲ ਲਈ ਰੋਵਿੰਗ ਰਿੱਟ ਦੇ ਨਾਲ ਵਾਰੰਟ ਅਫਸਰ ਦੀ ਨਿਯੁਕਤੀ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੀ ਸੁਣਵਾਈ ਦੌਰਾਨ ਇਹ ਹਦਾਇਤਾਂ ਦਿਤੀਆਂ ਗਈਆਂ।

ਜਸਟਿਸ ਮਨੂਜਾ ਦੀ ਬੈਂਚ ਅੱਗੇ ਪਾਈ ਪਟੀਸ਼ਨ 'ਚ ਪੀੜਤ ਦੇ ਪਿਤਾ ਨੇ ਕਿਹਾ ਸੀ ਕਿ 21 ਫਰਵਰੀ ਦੀ ਦੁਪਹਿਰ ਨੂੰ ਹਰਿਆਣਾ ਪੁਲਿਸ ਨੇ ਉਸ ਦੇ ਪੁੱਤਰ ਅਤੇ ਹੋਰ ਵਿਅਕਤੀਆਂ 'ਤੇ ਹਮਲਾ ਕਰਨ ਤੋਂ ਪਹਿਲਾਂ ਪੰਜਾਬ ਖੇਤਰ ਵਿਚ ਆਈ ਸੀ।

(For more Punjabi news apart from  Pritpal Singh Medical Report News, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement