Gurdaspur News : ਪੁਲਿਸ ਤੇ BSF ਨੇ ਸਾਂਝੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

By : BALJINDERK

Published : Mar 14, 2025, 8:56 pm IST
Updated : Mar 14, 2025, 8:56 pm IST
SHARE ARTICLE
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

Gurdaspur News : 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਕੀਤੇ ਰਿਕਵਰ

Gurdaspur News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।

1

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।

(For more news apart from  Gurdaspur Police and BSF seize consignment drugs and weapons from across border through drone during joint operation News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement